HOME ਬਲਾਕ ਸੰਮਤੀ ਜੋਨ ਕਾਠਗੜ੍ਹ ਤੋਂ ਪੈਨੀ ਪਹਿਲਵਾਨ ਹੋਣਗੇ ਕਾਂਗਰਸ ਦੇ ਉਮੀਦਵਾਰ

ਬਲਾਕ ਸੰਮਤੀ ਜੋਨ ਕਾਠਗੜ੍ਹ ਤੋਂ ਪੈਨੀ ਪਹਿਲਵਾਨ ਹੋਣਗੇ ਕਾਂਗਰਸ ਦੇ ਉਮੀਦਵਾਰ

2

ਨਵਾਂਸ਼ਹਿਰ /ਕਾਠਗੜ੍ਹ,  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਐਲਾਨ ਤੋਂ ਬਾਅਦ ਬਲਾਚੌਰ ਹਲਕੇ ਵਿੱਚ ਜਿੱਥੇ ਰਾਜਨੀਤਿਕ ਹਲਚਲ ਤੇਜ਼ ਹੋ ਗਈ ਹੈ ਉੱਥੇ ਹੀ ਸੰਬੰਧਿਤ ਜੋਨਾਂ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੇ-ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਨੇ ਸ਼ੁਰੂ ਕਰ ਦਿੱਤੇ ਹਨ ਕਾਂਗਰਸ ਪਾਰਟੀ ਦੇ ਜਿਲ੍ਹਾਂ ਨਵਾਂਸ਼ਹਿਰ ਦੇ ਪ੍ਰਧਾਨ ਸੀਨੀਅਰ ਕਾਂਗਰਸੀ ਆਗੂ ਚੌਧਰੀ ਅਜੇ ਕੁਮਾਰ ਮੰਗੂਪੁਰ ਅਤੇ ਸੀਨੀਅਰ ਕਾਂਗਰਸੀ ਆਗੂ ਵਿੱਕੀ ਚੋਧਰੀ ਕਾਠਗੜ੍ਹ ਦੀ ਅਗਵਾਈ ਵਿੱਚ ਵੱਖ-ਵੱਖ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਜੋਨਾਂ ਤੋਂ ਉਮੀਦਵਾਰਾਂ ਦੇ ਨਾਂ ਐਲਾਨੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਬਲਾਕ ਸੰਮਤੀ ਜੋਨ ਕਾਠਗੜ੍ਹ ਤੋਂ ਸਭ ਦੇ ਜਾਣੇ ਪਹਿਚਾਣੇ ਤੇ ਸਾਊ ਸੁਭਾਅ ਦੇ ਮਾਲਕ ਸੁਰੇਸ਼ ਕੁਮਾਰ ਜਿਸ ਨੂੰ ਲੋਕ ਪੈਨੀ ਪਹਿਲਵਾਨ ਵਜੋਂ ਜਾਣਦੇ ਹਨ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਐਲਾਨਿਆ ਗਿਆ ਹੈ ਪੈਨੀ ਪਹਿਲਵਾਨ ਦਾ ਨਾਮ ਕਾਫੀ ਪ੍ਰਚਲਿਤ ਹੈ ਤੇ ਉਹ ਸਮਾਜ ਸੇਵਾ ਨਾਲ ਜੁੜੇ ਰਹਿੰਦੇ ਹਨ ਅਤੇ ਪਾਰਟੀ ਵੱਲੋਂ ਉਹਨਾਂ ਨੂੰ ਮਜਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਕਾਠਗੜ੍ਹ ਜੋਨ ਵਿੱਚ ਪੈਂਦੀਆਂ ਸਮੂਹ ਪੰਚਾਇਤਾਂ ਵੱਲੋਂ ਪੈਨੀ ਪਹਿਲਵਾਨ ਨੂੰ ਆਪਣਾ ਸਮਰਥਨ ਦਿੱਤਾ ਗਿਆ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਡੀ ਐਸ ਪੀ ਓਂਕਾਰ ਸਿੰਘ ਬਰਾੜ ਵੱਲੋਂ ਨਕੋਦਰ ਵਿਖੇ ਜ਼ਬਰਦਸਤ ਚੈਕਿੰਗ ਸ਼ੁਰੂ
Next articleਮੈਲ਼ੀ ਦੁਨੀਆ