HOME ਬਲੱਡ ਬੈਂਕ ਢਾਹਾਂ ਕਲੇਰਾਂ ਵਿਖੇ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ...

ਬਲੱਡ ਬੈਂਕ ਢਾਹਾਂ ਕਲੇਰਾਂ ਵਿਖੇ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਵਿਚ 31 ਯੂਨਿਟ ਖੂਨਦਾਨ

4
ਫੋਟੋ ਕੈਪਸ਼ਨ : ਬਲੱਡ ਬੈਂਕ ਢਾਹਾਂ ਕਲੇਰਾਂ ਵਿੱਚ ਲੱਗੇ ਸਵੈ-ਇਛੁੱਕ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਪਤਵੰਤੇ

ਬੰਗਾ   (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾਂ): ਅੱਜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਅੱਜ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ । ਜਿੱਥੇ 31 ਖੂਨਦਾਨੀ ਵਲੰਟੀਅਰਾਂ ਨੇ ਖੂਨਦਾਨ ਕੀਤਾ । ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ, ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਸੁਰਿੰਦਰਪਾਲ ਖੇਪੜ ਅਤੇ ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ ਨੇ ਖੂਨ ਦੀ ਮਾਹਨਤਾ ਬਾਰੇ ਦੱਸਦੇ ਕਿਹਾ ਕਿ ਖੂਨਦਾਨ ਸੰਸਾਰ ਦਾ ਸਭ ਤੋਂ ਉੱਤਮ ਦਾਨ ਹੈ ਤੇ ਸਾਡੇ ਵੱਲੋਂ ਦਾਨ ਵਿਚ ਦਿੱਤਾ ਹੋਇਆ ਖੂਨ ਕੀਮਤੀ ਮਨੁੱਖੀ ਜਾਨਾਂ ਬਚਾਉਣ ਦੇ ਕੰਮ ਆਉਂਦਾ ਹੈ। ਉਨ੍ਹਾਂ ਨੇ ਇਸ ਮੌਕੇ ਖੂਨਦਾਨ ਲਹਿਰ ਦੇ ਜਨਮ ਦਾਤੇ ਡਾ. ਕਾਰਲ ਲੈਂਡਸਟੀਨਰ ਨੂੰ ਯਾਦ ਕੀਤਾ ਅਤੇ ਕਿਹਾ ਕਿ ਸਾਨੂੰ ਖੂਨਦਾਨ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਬਹੁਤ ਲੋੜ ਹੈ । ਇਸ ਲਈ ਆਉਣ ਵਾਲੀ ਪੀੜ੍ਹੀ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਸਮਝਣਾ ਅਤੇ ਸਿੱਖਣਾ ਚਾਹੀਦਾ ਹੈ, ਕਿਉਂਕਿ ਇਹ ਸਮਾਜ ਅਤੇ ਮਨੁੱਖਤਾ ਲਈ ਇਕ ਮਹੱਤਵਪੂਰਨ ਸੇਵਾ ਹੈ । ਇਸ ਮੌਕੇ ਉਹਨਾਂ ਨੇ ਖੂਨਦਾਨੀਆਂ ਨੂੰ ਯਾਦ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ । ਇਸ ਸਵੈ-ਇਛੁੱਕ ਖੂਨਦਾਨ ਕੈਂਪ ਵਿਚ ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ (77ਵੀਂ ਵਾਰ ਖੂਨਦਾਨ) ਆਪਣੇ ਬੇਟੇ ਈਸ਼ਵਰ ਸਿੰਘ ਬਾਜਵਾ ਨਾਲ (7ਵੀ ਵਾਰ ਖੂਨਦਾਨ) ਇਕੱਠੇ ਖੂਨਦਾਨ ਕਰਕੇ ਸਮੂਹ ਖੂਨਦਾਨੀਆਂ ਲਈ ਪ੍ਰਰੇਣਾ ਸਰੋਤ ਬਣੇ । ਇਸ ਮੌਕੇ ਖੂਨਦਾਨੀਆਂ ਦੀਆਂ ਹੌਸਲਾ ਅਫਜ਼ਾਈ ਅਤੇ ਸੇਵਾ ਸੰਭਾਲ ਲਈ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ ਰਾਹੁਲ ਗੋਇਲ ਬੀ ਟੀ ਉ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਬਲਦੇਵ ਸਿੰਘ ਸੁਪਰਡੈਂਟ ਐਸ ਡੀ ਐਮ ਦਫਤਰ ਬੰਗਾ, ਅਮਨਦੀਪ ਸਿੰਘ , ਗੁਰਸ਼ਰਨ ਸਿੰਘ, ਅਮਨਦੀਪ ਘਈ, ਰਵਿੰਦਰ ਸਿੰਘ, ਸ਼ਰਨਜੀਤ ਸਿੰਘ ਸੈਕਟਰੀ ਰੋਟਰੀ ਕਲੱਬ, ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ, ਰਾਜ ਬਾਜਾੜ ਅਸਿਸਟੈਂਟ ਗਵਰਨਰ, ਪ੍ਰਿੰਸੀਪਲ ਗੁਰਜੰਟ ਸਿੰਘ ਸਾਬਕਾ ਪ੍ਰਧਾਨ, ਪ੍ਰਵੀਨ ਕੁਮਾਰ‍, ਵਿਜੈ ਗੁਣਾਚੌਰ, ਹਰਸ਼ ਸ਼ਰਮਾ ਨਵਾਂਸ਼ਹਿਰ, ਪਰਮਜੀਤ ਸਿੰਘ ਭੋਗਲ, ਇੰਦਰਜੀਤ ਸਿੰਘ ਮਾਨ ਐਮ ਸੀ ਬੰਗਾ, ਤੇਜਪਾਲ ਐਮ ਸੀ ਬੰਗਾ, ਰਾਜ ਕੰਪਿਊਟਰ ਨਵਾਂਸ਼ਹਿਰ, ਇੰਦਰਜੀਤ ਸੈਣੀ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ, ਈਸ਼ਵਰ ਸਿੰਘ ਬਾਜਵਾ ਵੀ ਹਾਜ਼ਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਕੀ ਪਤਾ ! ਕਾਂਸ਼ੀ ਰਾਮ ਆਪਣੀ ਮਾਂ ਦੇ ਅੰਤਿਮ ਸੰਸਕਾਰ ਮੌਕੇ ਉਸਦੀ ਚਿਖਾ ਉੱੱਪਰ ਲੱਕੜੀ ਵੀ ਨਾ ਪਾ ਸਕੇ
Next articleਇਨਸਾਨੀਅਤ ਦੀ ਸੇਵਾ ਲਈ ਅੱਗੇ ਆਏ ਦਿਲਬਾਗ ਸਿੰਘ ਬਾਗੀ ਅਤੇ ਸ਼ਮਿੰਦਰ ਸਿੰਘ ਗਰਚਾ ਜੀ।