HOME ਸੰਗਤਾ ਵੱਲੋਂ ਦਾਨ ਕੀਤਾ ਖੂਨ ਦਾ ਇੱਕ-ਇੱਕ ਕਤਰਾ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ...

ਸੰਗਤਾ ਵੱਲੋਂ ਦਾਨ ਕੀਤਾ ਖੂਨ ਦਾ ਇੱਕ-ਇੱਕ ਕਤਰਾ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ- ਜਥੇਦਾਰ ਨਿਮਾਣਾ

1

ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ-ਦਿਹਾੜੇ ‘ਤੇ ਮਨੁੱਖਤਾ ਦੇ ਭਲੇ ਲਈ ਖ਼ੂਨਦਾਨ ਕੈਂਪ ਲਾਇਆ

ਲੁਧਿਆਣਾ  (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ-ਦਿਹਾੜੇ ਤੇ ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 864ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਚੌਂਕ, ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿਖੇ ਲਗਾਇਆ ਗਿਆ। ਇਸ ਮੌਕੇ ਮਹਾਨ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਗੁਰਦੀਪ ਸਿੰਘ ਗੋਸ਼ਾ, ਸੁਖਵਿੰਦਰ ਸਿੰਘ ਬਿੰਦਰਾ, ਸੁਖਵਿੰਦਰ ਸਿੰਘ ਲਾਲੀ, ਹਰਪ੍ਰੀਤ ਸਿੰਘ ਰਾਜਧਾਨੀ, ਕੌਂਸਲਰ ਯੁਵਰਾਜ ਸਿੰਘ, ਐਡਵੋਕੇਟ ਗਗਨਪ੍ਰੀਤ ਸਿੰਘ, ਸੋਹਣ ਸਿੰਘ ਗੋਗਾ, ਡਾ: ਸਿਮਰਪਾਲ ਸਿੰਘ ਬਿੰਦਰਾ, ਭਾਈ ਇਕਬਾਲ ਸਿੰਘ ਪ੍ਰਚਾਰਕ, ਤਜਿੰਦਰ ਪਾਲ ਸਿੰਘ ਸ਼ੰਟੀ ਸਰਗੋਧਾ, ਪਰਮਜੀਤ ਸਿੰਘ ਦੂਆ ਨੇ ਧੰਨ ਧੰਨ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ-ਦਿਹਾੜੇ ਤੇ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਲਾਘਾ ਕੀਤੀ ਅਤੇ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਸਮੇਂ ਇਸ਼ਨੀਤ ਸਿੰਘ ਮੱਕੜ ਨੇ ਆਪਣੇ ਪਿਤਾ ਜਸਪ੍ਰੀਤ ਸਿੰਘ ਡਿੰਪੀ ਮੱਕੜ ਦੇ ਜਨਮ-ਦਿਨ ਦੀ ਖ਼ੁਸ਼ੀ ਵਿੱਚ ਖ਼ੂਨਦਾਨ ਕੀਤਾ। ਇਸ ਮੌਕੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸਮੁੱਚੀ ਪ੍ਰਬੰਧਕ ਕਮੇਟੀ ਦਾ ਖੂਨਦਾਨ ਕੈਂਪ ਵਿੱਚ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਦੱਸਿਆ ਕਿ ਡਾ: ਅਮਨਪ੍ਰੀਤ ਕੌਰ ਬੀ.ਟੀ.ਓ ਸਿਵਲ ਹਸਪਤਾਲ ਅਤੇ ਗੁਰੂ ਨਾਨਕ ਹਸਪਤਾਲ ਦੇ ਡਾਕਟਰਾਂ ਦੇ ਸਹਿਯੋਗ ਅਤੇ ਸੰਗਤਾਂ ਵੱਲੋਂ ਦਾਨ ਕੀਤਾ ਗਿਆ 105 ਯੂਨਿਟ ਖੂਨ ਦਾ ਇੱਕ-ਇੱਕ ਕਤਰਾ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਤੇ ਬੀਬੀ ਸਵਿੰਦਰਜੀਤ ਕੌਰ ਖਾਲਸਾ, ਬਲਦੇਵ ਸਿੰਘ ਸੰਧੂ, ਭੁਪਿੰਦਰ ਸਿੰਘ ਮੱਕੜ, ਰਵਿੰਦਰਜੀਤ ਸਿੰਘ, ਨਰਿੰਦਰ ਸਿੰਘ ਸੱਗੂ, ਵਰਿੰਦਰ ਸਿੰਘ ਭੀਖੀ, ਤਜਿੰਦਰ ਸਿੰਘ ਅਹੂਜਾ, ਜਪੀ ਕੋਚਰ, ਹਰਸਿਮਰਨ ਸਿੰਘ, ਐਡਵੋਕੇਟ ਜਤਿੰਦਰ ਸਿੰਘ, ਹਰਜੀਤ ਸਿੰਘ, ਸੁਖਵਿੰਦਰ ਸਿੰਘ, ਇੰਦਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਰਦੀਪ ਸਿੰਘ ਗਰੇਵਾਲ, ਸਰਬਜੀਤ ਸਿੰਘ ਸੋਨੂੰ ਸੋਹਲ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮੁੱਖ ਮੰਤਰੀ ਸਿਹਤ ਯੋਜਨਾ ਗਰੀਬਾਂ ਲਈ ਹੈ ਜਾਂ ਸਿਆਸੀ ਸਕੀਮ ਪੰਜਾਬ ਸਰਕਾਰ ਦੇ 10 ਲੱਖ ਦੇ ਬੀਮੇ ਪਰਚੀ ਸਿਸਟਮ ਤੇ “ਆਪ” ‘ ਦਾ ਪਹਿਰਾ -ਗੁਰਪ੍ਰੀਤ ਗੁੱਜਰ ਰੈਲਮਾਜਰਾ
Next articleਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649 ਜਨਮ-ਦਿਹਾੜਾ ਵਾਰਡ ਨੰਬਰ 1, ਭਾਰਤੀ ਕਾਲੋਨੀ ਵਿਖੇ 7 ਫਰਵਰੀ 2026 ਨੂੰ ਮਨਾਉਣਗੇ।