ਖੂਨ ਦਾਨ ਅਤੇ ਨੇਤਰ ਦਾਨ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ – ਪ੍ਰੋਫੈਸਰ ਸੁਨੇਤ, ਬਰਿੰਦਰ ਸਿੰਘ ਮਸੀਤੀ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਖੂਨਦਾਨ ਅਤੇ ਨੇਤਰਦਾਨ ਸੇਵਾ ਨਾਲ ਜੁੜੇ ਸਰਦਾਰ ਬਰਿੰਦਰ ਸਿੰਘ ਮਸੀਤੀ ਵੱਲੋਂ 64 ਸਾਲ ਦੀ ਉਮਰ ਵਿੱਚ ਅੱਜ ਸੱਤਵੀਂ ਵਾਰ ਖੂਨਦਾਨ ਕੀਤਾ ਗਿਆ। ਸ਼੍ਰੀ ਮਸੀਤੀ ਨੇ ਕਿਹਾ ਕਿ ਇਸ ਮਹਾਨ ਸੇਵਾ ਲਈ ਸਮਾਜ ਸੇਵੀ ਪ੍ਰੋਫੇਸਰ ਬਹਾਦਰ ਸਿੰਘ ਸੁਨੇਤ ਜੋ ਕਿ ਲੰਮੇ ਸਮੇਂ ਤੋਂ ਖੂਨ ਦਾਨ ਅਤੇ ਨੇਤਰਦਾਨ ਅਤੇ ਹੋਰ ਸਮਾਜ ਸੇਵੀ ਕਾਰਜਾਂ ਨਾਲ ਜੁੜੇ ਹੋਏ ਹਨ। ਉਹਨ੍ਹਾਂ ਦੇ ਪ੍ਰੇਰਨਾ ਸਰੋਤ ਹਨ ਅਤੇ ਉਹ ਪੂਰੀ ਜ਼ਿੰਦਗੀ ਇਨ੍ਹਾਂ ਮਹਾਨ ਸੇਵਾਵਾਂ ਪ੍ਰਤੀ ਪੰਜਾਬ ਭਰ ਵਿੱਚ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕਰਦੇ ਰਹਿਣਗੇ। ਪ੍ਰੋਫੈਸਰ ਬਹਾਦਰ ਸਿੰਘ ਸੁਨੇਤ, ਭਾਈ ਓਂਕਾਰ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਵੱਲੋਂ ਖੂਨਦਾਨੀ ਭਾਈ ਮਸੀਤੀ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਜੇਕਰ ਹਰ ਵਿਅਕਤੀ ਇਸ ਢੰਗ ਨਾਲ ਦੀਨ ਦੁਖੀਆ ਦੀ ਸੇਵਾ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਖੂਨਦਾਨ ਅਤੇ ਨੇਤਰਦਾਨ ਸੇਵਾ ਨੂੰ ਸਮਰਪਿਤ ਹੋਵੇ ਤਾਂ ਸਮਾਜ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਨੇਤਰਹੀਣਤਾ ਤੋਂ ਮੁਕਤ ਕਰਨ ਲਈ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਸਟੇਟ ਅਵਾਰਡੀ ਭਾਈ ਮਸੀਤੀ ਨੇ ਕਿਹਾ ਕਿ ਸਾਨੂੰ ਸਾਰਿਆ ਨੂੰ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਦੇਸ਼ ਵਿੱਚ ਖੂਨਦਾਨ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਇਸਦੇ ਸੁਚੱਜੇ ਪ੍ਰਬੰਧਨ ਲਈ ਕੀਤਾ ਪ੍ਰੇਰਿਤ
Next articleਕੰਪਿਊਟਰ ਡੀਲਰਜ਼ ਐਸੋਸੀਏਸ਼ਨ ਵੱਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਕੈਂਪ ਵਿੱਚ ਟਰੇਡ ਲਾਇਸੈਂਸ ਬਣਾਉਣ ਦਾ ਆਯੋਜਨ ਕੀਤਾ ਗਿਆ