‘ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਅਨੇਕਾਂ ਕੀਮਤੀ ਜਾਨਾਂ’ ਸਰਕਾਰੀ ਆਈ,.ਟੀ.ਆਈ ਵਿਖੇ ਲਗਾਇਆ ਵਿਸ਼ਾਲ ਸਵੈ-ਇਛੁੱਕ ਖ਼ੂਨਦਾਨ ਕੈਂਪ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਕਿਉਂਕਿ ਖੂਨਦਾਨ ਇਕ ਮਹਾਨ ਦਾਨ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ ਅਤੇ ਮੈਨੇਜਰ ਐਸ.ਬੀ.ਆਈ ਨਵੀਨ ਸ਼ਰਮਾ ਨੇ ਆਈ.ਟੀ.ਆਈ ਨਵਾਂਸ਼ਹਿਰ ਵਿਖੇ ਬੀ.ਡੀ.ਸੀ ਬਲੱਡ ਸੈਂਟਰ ਦੇ ਸਹਿਯੋਗ ਨਾਲ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 26ਵੇਂ ਵਿਸ਼ਾਲ ਸਵੈ-ਇਛੁੱਕ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਖ਼ੂਨ ਦੀ ਇਕ-ਇਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਇਕ ਸੰਤੁਸ਼ਟੀ ਮਿਲਦੀ ਹੈ ਕਿ ਅਸੀਂ ਇਹ ਦਾਨ ਕਰਕੇ ਇਕ ਲੋੜਵੰਦ ਵਿਅਕਤੀ ਨੂੰ ਜੀਵਨ ਪ੍ਰਦਾਨ ਕੀਤਾ ਹੈ। ਇਸ ਲਈ ਹਰੇਕ ਸਿਹਤਮੰਦ ਵਿਅਕਤੀ ਨੂੰ ਖ਼ੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖ਼ੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸਿਖਿਆਰਥੀਆਂ ਅਤੇ ਵਲੰਟੀਅਰਾਂ ਵੱਲੋਂ ਖ਼ੂਨਦਾਨ ਕੀਤਾ ਗਿਆ। ਸੰਸਥਾ ਦੇ ਪ੍ਰਿੰਸੀਪਲ ਓਮਕਾਰ ਸਿੰਘ ਨੇ ਪਹੁੰਚੀਆਂ ਸਾਰੀਆਂ ਸ਼ਖਸੀਅਤਾਂ ਅਤੇ ਖੂਨਦਾਨੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਜੇ.ਐਸ ਗਿੱਧਾ, ਅਜੇ ਬੱਗਾ ਅਤੇ ਜੋਗਾ ਸਿੰਘ ਸਾਧੜਾ ਤੋਂ ਇਲਾਵਾ ਆਈ.ਟੀ.ਆਈ ਦਾ ਸਮੁੱਚਾ ਸਟਾਫ ਅਤੇ ਸਿਖਿਆਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਖੇਡਾਂ ਵਤਨ ਪੰਜਾਬ ਤਾਈਕਵਾਂਡੋ ਦੇ ਹੋਏ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਨੇ ਜਿੱਤੇ 22 ਮੈਡਲ
Next articleਕਵਿਤਾਵਾਂ