ਬਲੱਡ ਡੋਨਰ ਸੋਸਾਇਟੀ ਬੰਗਾ ਵਲੋਂ ਵੱਖ ਵੱਖ ਸਕੂਲਾਂ ਵਿੱਚ ਅਵੱਲ ਰਹਿਣ ਵਾਲੀਆਂ ਵਿਦਿਆਰਥਣਾਂ ਸਨਮਾਨਿਤ

*ਕੁਲਜੀਤ ਸਿੰਘ ਸਰਹਾਲ ਇੰਚਾਰਜ ਹਲਕਾ ਬੰਗਾ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ*

ਬੰਗਾ (ਸਮਾਜ ਵੀਕਲੀ) (ਜੱਸੀ)- ਬਲੱਡ ਡੋਨਰ ਸੋਸਾਇਟੀ ਬੰਗਾ ਵੱਲੋਂ ਬਾਬਾ ਗੋਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੰਗਾ ਦੇ ਵੱਖ ਵੱਖ ਸਕੂਲਾਂ ਦੇ ਅੱਠਵੀਂ ਦੇ ਇਮਤਿਹਾਨਾਂ ਵਿੱਚ ਮੈਰਿਟ ਚ ਆਈਆਂ ਬੱਚੀਆਂ ਨੂੰ ਕੈਸ਼ ਰਾਸ਼ੀ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਜਿਸ ਵਿਚ ਦੋ ਵਿਦਿਆਰਥਣਾਂ ਗੋਰਮਿੰਟ ਸਕੂਲ ਦੀਆਂ ਅਤੇ ਇਕ ਜੈਨ ਮਾਡਲ ਸਕੂਲ ਦੀ ਹੈ। ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਕੁਲਜੀਤ ਸਿੰਘ ਸਰਹਾਲ ਇੰਚਾਰਜ ਹਲਕਾ ਬੰਗਾ ਤੇ ਸੀਨੀਅਰ ਆਪ ਆਗੂ ਨੇ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ ਅਤੇ ਆਉਣ ਵਾਲੇ ਸਮੇਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨਾਂ ਬਲੱਡ ਡੋਨਰ ਸੋਸਾਇਟੀ ਦੇ ਸਮੂਹ ਮੈਂਬਰਾਂ ਨੂੰ ਵੀ ਇਸ ਨੇਕ ਉਪਰਾਲੇ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਸਮੂਹ ਸਕੂਲ ਸਟਾਫ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਹਿਬਾਨ ਹਾਜ਼ਰ ਸਨ।

 

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨੌਜਵਾਨਾਂ ਵਿਚ ਰੋਲ ਮਾਡਲ ਦਾ ਸੰਕਟ
Next articleਡਾਕਾ