
ਮਰੀਜ਼ਾਂ ਦੀਆਂ ਜਾਨਾਂ ਬਚਾਉਣ ਲਈ ਨੌਜਵਾਨ ਵੱਧ ਤੋਂ ਵੱਧ ਖੂਨਦਾਨ ਕਰਨ- ਜੱਥੇਦਾਰ ਨਿਮਾਣਾ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਮਨੁੱਖੀ ਸੇਵਾਵਾਂ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਜੀ ਮਿਸ਼ਨ ਸੇਵਾ ਵੱਲੋਂ ਮਨੁੱਖਤਾ ਦੇ ਭਲੇ ਲਈ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਬਲੱਡ ਬੈਂਕਾਂ ਵਿੱਚ ਖੂਨ ਦੀ ਭਾਰੀ ਕਿੱਲਤ ਚੱਲਦਿਆਂ 816ਵਾਂ ਮਹਾਨ ਖੂਨਦਾਨ ਕੈਂਪ ਬਾਬਾ ਜ਼ਾਹਰ ਬਲੀ ਦੀ ਪ੍ਰਬੰਧਕ ਕਮੇਟੀ ਅਤੇ ਸਮਾਜ ਸੇਵੀ ਪ੍ਰਭਦੀਪ ਸਿੰਘ ਸੇਖੋਂ ਦੇ ਸਹਿਯੋਗ ਨਾਲ ਲਖੋ-ਗਦੋਵਾਲ ਨੇੜੇ ਕੋਹਾੜਾ (ਲੁਧਿ:) ਵਿਖੇ ਲਗਾਇਆ ਗਿਆ। ਇਸ ਸਮੇਂ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ: ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਸਰਦੀਆਂ ਨਾਲੋਂ ਗਰਮੀਆਂ ਵਿੱਚ ਹਰੇਕ ਸਾਲ ਹਸਪਤਾਲਾਂ ਵਿੱਚ ਮਰੀਜ਼ ਕਈ ਗੁਣਾਂ ਵੱਧ ਜਾਂਦੇ ਹਨ ਅਤੇ ਗਰਮੀਆਂ ਵਿੱਚ ਖੂਨ ਬਹੁਤ ਘੱਟ ਦਾਨ ਹੁੰਦਾ ਹੈ ਜਿਸ ਕਰਕੇ ਬਲੱਡ ਬੈਂਕਾਂ ਵਿੱਚ ਬਹੁਤ ਭਾਰੀ ਕਮੀ ਆ ਜਾਂਦੀ ਹੈ ਜੱਥੇਦਾਰ ਨਿਮਾਣਾ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਰੀਜ਼ਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਖੂਨਦਾਨ ਕੈਂਪਾਂ ਅਤੇ ਬਲੱਡ ਬੈਂਕਾਂ ਵਿੱਚ ਜਾ ਕੇ ਖੂਨਦਾਨ ਕਰੋ। ਇਸ ਸਮੇਂ ਜੱਥੇ: ਨਿਮਾਣਾ ਨੇ ਬਾਬਾ ਗੁਰਦੀਪ ਸਿੰਘ ਸਮੇਤ 45 ਖੂਨਦਾਨੀਆਂ ਨੂੰ ਪ੍ਰਮਾਣ ਪੱਤਰ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਬਲਦੇਵ ਸਿੰਘ ਸੰਧੂ, ਅਮਰਜੀਤ ਸਿੰਘ ਪ੍ਰਧਾਨ, ਸਤਨਾਮ ਸਿੰਘ ਸੱਤਾ, ਰਣਧੀਰ ਸਿੰਘ ਧੀਰਾ, ਗੁਰਦੀਪ ਸਿੰਘ ਉਪਲਾਂ ਹਾਜ਼ਰ ਸਨ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

