ਫਿਲੌਰ ਅੱਪਰਾ (ਸਮਾਜ ਵੀਕਲੀ) (ਦੀਪਾ):–ਪਿੰਡ ਦੁਸਾਂਝ ਕਲਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ ‘ਚ ਮਹਾਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਬਲੱਡ ਸੈਂਟਰ ਔਫ ਔਰਥੋਨੋਵਾ ਹਸਪਤਾਲ ਨਕੋਦਰ ਰੋਡ ਜਲੰਧਰ ਦੇ ਸਹਿਯੋਗ ਨਾਲ ਮਹਾਂ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਨੌਜਵਾਨ ਵੱਲੋਂ 35 ਯੂਨਿਟ ਦਾਨ ਕੀਤੇ ਗਏ। ਇਸ ਸਮੇਂ ਸਰਪੰਚ ਨਿਰਮਲ ਕੁਮਾਰ ਨਵੀਂ, ਗਾਇਕ ਗੁਰਨੀਤ ਦੁਸਾਂਝ, ਪਵਨਪ੍ਰੀਤ ਸਿੰਘ, ਜਸਵੰਤ ਸਿੰਘ ਪੰਚ, ਦੀਪਕ ਕੁਮਾਰ, ਵਿਨੋਦ ਕੁਮਾਰ ਤੋਂ ਇਲਾਵਾਂ ਨੌਜਵਾਨਾਂ ਨੇ ਖੂਨਦਾਨ ਕਰਨ ਸਮੇਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਸਾਨੂੰ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸੇ ਤਰ੍ਹਾਂ ਪੰਜਾਬ ਕੰਪਿਊਟਰਾਈਡਜ਼ ਬੱਸ ਅੱਡਾ ਦੁਸਾਂਝ ਕਲਾਂ ਵੱਲੋਂ 80 ਮਰੀਜ਼ਾਂ ਦੇ ਬਲੱਡ ਟੈਸਟ ਕੀਤੇ ਗਏ। ਇਸ ਮੌਕੇ ਖੂਨਦਾਨੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸ਼ਹੀਦਾਂ ਸਿੰਘਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਹਸਪਤਾਲ ਦੀ ਟੀਮ ਦਾ ਸਿਰੋਪਾਉ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



