ਹਾਜੀਪੁਰ — ਬਿਹਾਰ ‘ਚ ਲਾਲਗੰਜ ਦੇ ਕਰਤਾਹਾ ਥਾਣਾ ਖੇਤਰ ਦੇ ਅਧੀਨ ਪੈਂਦੇ ਭਗਵਾਨ ਭਟੌਲੀ ਪੰਚਾਇਤ ਦੇ ਪਿੰਡ ਭਟੌਲੀ ‘ਚ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਪਤੀ-ਪਤਨੀ ਵਿਚਾਲੇ ਹੋਏ ਝਗੜੇ ਦੌਰਾਨ ਪਤਨੀ ਨੇ ਤੇਜ਼ਧਾਰ ਚਾਕੂ ਨਾਲ ਪਤੀ ਦਾ ਪ੍ਰਾਈਵੇਟ ਪਾਰਟ ਕੱਟ ਦਿੱਤਾ, ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ।
ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਸੂਚਨਾ ਮਿਲਣ ‘ਤੇ ਪੁਲਸ ਨੇ ਪਹੁੰਚ ਕੇ ਦੋਸ਼ੀ ਪਤਨੀ ਪ੍ਰਿਅੰਕਾ ਦੇਵੀ ਨੂੰ ਹਿਰਾਸਤ ‘ਚ ਲੈ ਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਭਟੌਲੀ ਵਾਸੀ ਮਿਥਿਲੇਸ਼ ਪਾਸਵਾਨ ਅਤੇ ਉਸ ਦੀ ਪਤਨੀ ਪ੍ਰਿਅੰਕਾ ਦੇਵੀ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਹੌਲੀ-ਹੌਲੀ ਝਗੜਾ ਇਸ ਹੱਦ ਤੱਕ ਵਧ ਗਿਆ ਕਿ ਗੁੱਸੇ ‘ਚ ਆ ਕੇ ਪ੍ਰਿਅੰਕਾ ਦੇਵੀ ਨੇ ਮਿਥਿਲੇਸ਼ ਪਾਸਵਾਨ ‘ਤੇ ਤੇਜ਼ਧਾਰ ਚਾਕੂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੇ ਗੁਪਤ ਅੰਗ ਨੂੰ ਕੱਟ ਦਿੱਤਾ।
ਲੜਾਈ ਦੀ ਸੂਚਨਾ ਮਿਲਣ ‘ਤੇ ਸਥਾਨਕ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਮਿਥਿਲੇਸ਼ ਪਾਸਵਾਨ ਨੂੰ ਤੁਰੰਤ ਲਾਲਗੰਜ ਰੈਫਰਲ ਹਸਪਤਾਲ ਪਹੁੰਚਾਇਆ। ਹਾਲਾਂਕਿ ਹਸਪਤਾਲ ‘ਚ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਟੜਾ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਦੋਸ਼ੀ ਪਤਨੀ ਪ੍ਰਿਅੰਕਾ ਦੇਵੀ ਨੂੰ ਹਿਰਾਸਤ ‘ਚ ਲੈ ਲਿਆ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਸ ਨੇ ਮ੍ਰਿਤਕ ਮਿਥਿਲੇਸ਼ ਪਾਸਵਾਨ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ ਹੈ, ਜਿੱਥੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ। ਇਸ ਘਟਨਾ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly