ਬੋਧੀਸਤਵ ਅੰਬੇਦਕਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਲਾਨਾ ਨਤੀਜਾ ਘੋਸ਼ਿਤ

ਬੋਧੀਸਤਵ ਅੰਬੇਦਕਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਲਾਨਾ ਨਤੀਜਾ ਘੋਸ਼ਿਤ

ਜਲੰਧਰ (ਸਮਾਜ ਵੀਕਲੀ)- ਬੋਧੀਸਤਵ ਅੰਬੇਡਕਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਧਨਾਲ ਵਿਖੇ 26 ਮਾਰਚ 2024 ਨੂੰ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਜਿਸ ਵਿੱਚ ਸਕੂਲ ਦੇ ਸਤਿਕਾਰਯੋਗ ਪ੍ਰਿੰਸੀਪਲ ਸ਼੍ਰੀਮਤੀ ਚੰਚਲ ਬੌਧ ਜੀ, ਬੋਧੀਸਤਵ ਅੰਬੇਡਕਰ ਐਜੂਕੇਸ਼ਨ ਸੋਸਾਇਟੀ ਦੇ ਪ੍ਰਧਾਨ ਸ਼੍ਰੀ ਰਾਮ ਲੁਭਾਇਆ ਜੀ, ਸ਼੍ਰੀਮਤੀ ਰਿਜ਼ਾ ਚੌਕੜੀਆਂ (ਫਿਲੀਪੀਨਜ਼) ਅਤੇ ਸਮੂਹ ਅਧਿਆਪਕ ਸ਼ਾਮਿਲ ਹੋਏ। ਉਨ੍ਹਾਂ ਜਮਾਤ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਹੌਸਲਾ ਅਫਜਾਈ ਕੀਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਚੰਚਲ ਬੋਧ ਜੀ ਨੇ ਸਾਰੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਸਕੂਲ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ ਸੰਪਰਕ ਕਰੋ:
ਸ਼੍ਰੀ ਹੁਸਨ ਲਾਲ ਜੀ: 9988393442

 

 

ਸਮਾਜ ਵੀਕਲੀਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

 

 

Previous articleबोधिसत्व अंबेडकर पब्लिक सीनियर सेकेंडरी स्कूल में घोषित किए गए सालाना नतीजे
Next articleਪੰਜਾਬ ਨੂੰ ਚੰਬੜਿਆ ਡੇਰਾਵਾਦ ਦਾ ਕੋਹੜ ..!!