ਬੋਫੋਰਸ ਕੇਸ: ਦਿੱਲੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਫੌਰੀ ਸੁਣਵਾਈ ਲਈ ਅਰਜ਼ੀ

ਨਵੀਂ ਦਿੱਲੀ (ਸਮਾਜ ਵੀਕਲੀ):  ਦਿੱਲੀ ਹਾਈ ਕੋਰਟ ਵੱਲੋਂ ਸਿਆਸਤ ਪੱਖੋਂ ਅਹਿਮ 64 ਕਰੋੜ ਰੁਪਏ ਦੇ ਬੋਫੋਰਸ ਦਲਾਲੀ ਕੇਸ ’ਚ ਹਿੰਦੂਜਾ ਭਰਾਵਾਂ ਸਮੇਤ ਹੋਰਾਂ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ’ਚ ਪਾਈ ਗਈ ਅਰਜ਼ੀ ’ਤੇ ਫੌਰੀ ਸੁਣਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਹ ਅਰਜ਼ੀ ਵਕੀਲ ਅਜੈ ਅਗਰਵਾਲ ਵੱਲੋਂ ਦਾਖ਼ਲ ਕੀਤੀ ਗਈ ਹੈ ਜਿਸ ’ਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਨੇ 2 ਨਵੰਬਰ, 2018 ’ਚ ਸੀਬੀਆਈ ਵੱਲੋਂ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਦਾਖ਼ਲ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਜਾਂਚ ਏਜੰਸੀ ਉਸ ਵੱਲੋਂ ਇਸੇ ਫ਼ੈਸਲੇ ਖ਼ਿਲਾਫ਼ ਦਾਖ਼ਲ ਅਪੀਲ ’ਤੇ ਸਾਰੇ ਮੁੱਦੇ ਉਠਾ ਸਕਦੀ ਹੈ।

ਅਗਰਵਾਲ ਨੇ ਕਿਹਾ ਕਿ ਉਸ ਨੇ 2005 ’ਚ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸਿਖਰਲੀ ਅਦਾਲਤ ’ਚ ਪਟੀਸ਼ਨ ਦਾਖ਼ਲ ਕੀਤੀ ਸੀ ਅਤੇ ਇਸ ਮਾਮਲੇ ਨੂੰ ਤਿੰਨ ਦਹਾਕਿਆਂ ਤੋਂ ਵਧ ਦਾ ਸਮਾਂ ਹੋ ਚੁੱਕਿਆ ਹੈ। ਅਰਜ਼ੀ ’ਚ ਕਿਹਾ ਗਿਆ ਹੈ ਕਿ ਨਿਆਂ ਦੇ ਹਿੱਤ ’ਚ ਮਾਮਲੇ ਦੀ ਸੁਣਵਾਈ ਫੌਰੀ ਕਰਨੀ ਚਾਹੀਦੀ ਹੈ। ਉਸ ਨੇ ਦਲੀਲ ਦਿੱਤੀ ਹੈ ਕਿ ਬੋਫੋਰਸ ਕੇਸ ਦੇ ਕਥਿਤ ਮੁਲਜ਼ਮਾਂ ਨੂੰ ਸਜ਼ਾ ਨਾ ਹੋਣ ਕਾਰਨ ਰੱਖਿਆ ਖੇਤਰ ’ਚ ਵਾਰ-ਵਾਰ ਘੁਟਾਲੇ ਹੋ ਰਹੇ ਹਨ। ਉਸ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਅਰਜ਼ੀ ’ਤੇ ਸੁਣਵਾਈ ਬਾਰੇ ਨਵੰਬਰ 2018 ’ਚ ਸਹਿਮਤੀ ਦੇ ਦਿੱਤੀ ਸੀ ਪਰ ਅਜੇ ਤੱਕ ਕੇਸ ਨੂੰ ਸੁਣਵਾਈ ਲਈ ਸੂਚੀਬੱਧ ਨਹੀਂ ਕੀਤਾ ਗਿਆ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਇਕਸਾਰ ਜੁਡੀਸ਼ਲ ਕੋਡ ਲਾਗੂ ਕਰਨ ਲਈ ਸੁਪਰੀਮ ਕੋਰਟ ’ਚ ਅਰਜ਼ੀ
Next articleਗਰੀਬ ਹੋ ਰਹੇ ਨੇ ਜੰਮੂ ਕਸ਼ਮੀਰ ਦੇ ਲੋਕ: ਆਜ਼ਾਦ