ਸਨਾ (ਸਮਾਜ ਵੀਕਲੀ): ਯਮਨ ਦੇ ਸ਼ਹਿਰ ਅਡੇਨ ਵਿੱਚ ਅੱਜ ਸਰਕਾਰੀ ਅਧਿਕਾਰੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਕਾਰ ਬੰਬ ਧਮਾਕੇ ਵਿੱਚ 6 ਵਿਅਕਤੀਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸੁਰੱਖਿਆ ਅਧਿਕਾਰੀਆਂ ਨੇ ਸਾਂਝੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਤਵਹੀ ਜ਼ਿਲ੍ਹੇ ਵਿੱਚ ਖੇਤੀਬਾੜੀ ਮੰਤਰੀ ਸਲੇਮ ਅਲ-ਸੁਕੋਟਰਾਏ ਅਤੇ ਅਡੇਨ ਦੇ ਗਵਰਨਰ ਅਹਿਮਦ ਲਾਮਲਾਸ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਧਮਾਕੇ ਵਿੱਚ ਘੱਟੋ-ਘੱਟ 6ਵਿਅਕਤੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly