ਨੋਇਡਾ: ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਨੋਇਡਾ ਦੇ ਕੁਝ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਸਵੇਰੇ ਕੁਝ ਸਕੂਲਾਂ ਨੂੰ ਧਮਕੀ ਭਰੀ ਈ-ਮੇਲ ਮਿਲੀ, ਜਿਸ ਤੋਂ ਬਾਅਦ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਜਿਨ੍ਹਾਂ ਸਕੂਲਾਂ ਨੂੰ ਧਮਕੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਹੈਰੀਟੇਜ ਸਕੂਲ ਅਤੇ ਮਯੂਰ ਸਕੂਲ ਸ਼ਾਮਲ ਹਨ। ਜਾਣਕਾਰੀ ਮੁਤਾਬਕ ਸਾਰੀਆਂ ਥਾਵਾਂ ‘ਤੇ ਸਥਿਤੀ ਆਮ ਵਾਂਗ ਹੈ। ਕਈ ਸਕੂਲਾਂ ਵਿੱਚ ਕਲਾਸਾਂ ਮੁੜ ਸ਼ੁਰੂ ਹੋ ਗਈਆਂ ਹਨ।
ਸੂਚਨਾ ਤੋਂ ਬਾਅਦ ਪੁਲਿਸ, ਫਾਇਰ ਬ੍ਰਿਗੇਡ ਅਤੇ ਬੰਬ ਨਿਰੋਧਕ ਦਸਤਾ ਸਕੂਲ ਪਹੁੰਚ ਗਿਆ ਅਤੇ ਵਿਦਿਆਰਥੀਆਂ ਨੂੰ ਸਾਵਧਾਨੀ ਦੇ ਤੌਰ ‘ਤੇ ਸੁਰੱਖਿਅਤ ਥਾਵਾਂ ‘ਤੇ ਇਕੱਠਾ ਕੀਤਾ ਗਿਆ। ਅਜੇ ਤੱਕ ਕਿਸੇ ਵੀ ਸਕੂਲ ਵਿੱਚੋਂ ਕੋਈ ਇਤਰਾਜ਼ਯੋਗ ਵਸਤੂ ਨਹੀਂ ਮਿਲੀ ਹੈ। ਬੰਬ ਨਿਰੋਧਕ ਦਸਤੇ ਅਤੇ ਹੋਰ ਸੀਨੀਅਰ ਅਧਿਕਾਰੀ ਸਕੂਲਾਂ ਵਿੱਚ ਜਾਂਚ ਕਰ ਰਹੇ ਹਨ। ਸਾਈਬਰ ਟੀਮ ਵੱਲੋਂ ਈ-ਮੇਲ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਪੁਲਿਸ ਨੇ ਕਿਹਾ ਹੈ ਕਿ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਅਫਵਾਹਾਂ ‘ਤੇ ਧਿਆਨ ਨਾ ਦੇਣ ਅਤੇ ਸੰਜਮ ਬਣਾਈ ਰੱਖਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly