ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਬੁੱਕ ਐਂਡ ਬੈਗ ਕੀਪਿੰਗ ਮੁਕਾਬਲਾ

ਕਪੂਰਥਲਾ , ( ਕੌੜਾ )- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਪ੍ਰਿੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਦੇ ਵਿੱਚ ਬੁੱਕ ਅਤੇ ਬੈਗ ਕੀਪਿੰਗ ਮੁਕਾਬਲਾ ਕਰਵਾਇਆ ਗਿਆ । ਜਿਸ ਵਿੱਚ ਨਰਸਰੀ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ । ਮੈਡਮ ਸ਼ੀਲਾ ਸ਼ਰਮਾ ਅਤੇ ਮੈਡਮ ਅਮਨਦੀਪ ਵੱਲੋਂ ਪ੍ਰਤੀਯੋਗਤਾ ਦੌਰਾਨ ਜੱਜਮੈਂਟ ਕੀਤੀ ਗਈ । ਸਭ ਤੋਂ ਵਧੀਆ ਕਿਤਾਬਾਂ ਅਤੇ ਬੈਗ ਦੇ ਰੱਖ- ਰਖਾਵ ਰੱਖਣ ਵਾਲੇ ਵਿਦਿਆਰਥੀਆਂ ਨੂੰ ਜੇਤੂ ਘੋਸ਼ਿਤ ਕੀਤਾ ਗਿਆ । ਪ੍ਰਿੰਸੀਪਲ ਰੇਨੂੰ ਅਰੋੜਾ ਦੱਸਿਆ ਕਿ ਅਜਿਹੇ ਮੁਕਾਬਲੇ ਕਰਵਾਉਣ ਦਾ ਮੁੱਖ ਮੰਤਵ ਬੱਚਿਆਂ ਦੇ ਵਿੱਚ ਆਪਣੇ ਬੈਗ ਅਤੇ ਕਿਤਾਬਾਂ ਨੂੰ ਸਾਫ ਸੁਥਰਾ ਰੱਖਣ ਅਤੇ ਸਹੀ ਤਰੀਕੇ ਦੇ ਨਾਲ ਮੈਨੇਜ ਕਰਨ ਲਈ ਪ੍ਰੇਰਿਤ ਕਰਨਾ ਹੈ । ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੀਤ ‘ਹਾਰ ਤੇ ਸ਼ਿੰਗਾਰ’ ਜਲਦ ਹੋਵੇਗਾ ਰਿਲੀਜ਼, ਗਾਇਕਾ ਪ੍ਰਮੀਤ ਕੌਰ ਚੱਕ ਰਾਮੂੰ
Next articleਡੀ ਟੀ ਐਫ ਵੱਲੋਂ ਸਿੱਖਿਆ ਮੰਤਰੀ ਪੰਜਾਬ ਦਾ ਪੁਤਲਾ ਫੂਕ  ਰੋਸ ਮੁਜ਼ਾਹਰਾ ਕੀਤਾ ਗਿਆ