ਸੰਗਰੂਰ, (ਸਮਾਜ ਵੀਕਲੀ) (ਰਮੇਸ਼ਵਰ ਸਿੰਘ) ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦਾ ਮਹੀਨਾਵਾਰ ਸਾਹਿਤਕ ਸਮਾਗਮ 26 ਜਨਵਰੀ ਦਿਨ ਐਤਵਾਰ ਨੂੰ ਸਵੇਰੇ ਸਹੀ 10:00 ਵਜੇ ਲੇਖਕ ਭਵਨ ਸੰਗਰੂਰ ਵਿਖੇ ਹੋ ਰਿਹਾ ਹੈ, ਜਿਸ ਵਿੱਚ ਕਰਮ ਸਿੰਘ ਜ਼ਖ਼ਮੀ ਵੱਲੋਂ ਅਨੁਵਾਦਿਤ ਸਵੇਟ ਮਾਰਡਨ ਦੀਆਂ ਤਿੰਨ ਪੁਸਤਕਾਂ ‘ਜੀਵਨ ਦਾ ਮੂਲ ਮੰਤਰ’, ‘ਸਫ਼ਲਤਾ ਦੀ ਕੁੰਜੀ’ ਅਤੇ ‘ਸਮੇਂ ਦੀ ਕੀਮਤ’ ਲੋਕ ਅਰਪਣ ਕੀਤੀਆਂ ਜਾਣਗੀਆਂ। ਇਸ ਸਮਾਗਮ ਵਿੱਚ ਉੱਘੇ ਸਾਹਿਤਕਾਰ ਅਨੋਖ ਸਿੰਘ ਵਿਰਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਸਭਾ ਦੇ ਪ੍ਰੈੱਸ ਸਕੱਤਰ ਪਵਨ ਕੁਮਾਰ ਹੋਸ਼ੀ ਨੇ ਦੱਸਿਆ ਕਿ ਇਸ ਮੌਕੇ ਕਵਿਤਾ ਸਕੂਲ ਸ਼ੁਰੂ ਕੀਤਾ ਜਾਵੇਗਾ ਅਤੇ ਗਣਤੰਤਰ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਵੀ ਹੋਵੇਗਾ।
HOME ਪੁਸਤਕ ਲੋਕ ਅਰਪਣ ਸਮਾਗਮ 26 ਜਨਵਰੀ ਨੂੰ