ਹਾਈ ਸਕੂਲ ਰਾਜੇਵਾਲ ਦੇ ਵਿਦਿਆਰਥੀਆਂ ਨੂੰ ਪਰਵਾਸੀ ਭਾਰਤੀ ਦੁਆਰਾ ਬੂਟ ਦਾਨ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਪਰਵਾਸੀ ਭਾਰਤੀ ਧਰਮਵੀਰ ਅਮਰੀਕਾ ਅਤੇ ਮਨਜਿੰਦਰ ਸਿੰਘ ਅਮਰੀਕਾ ਵੱਲੋਂ ਸਰਕਾਰੀ ਹਾਈ ਸਕੂਲ ਅੰਮ੍ਰਿਤਪੁਰ ਰਾਜੇਵਾਲ ਦੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਬੂਟ ਭੇਂਟ ਕੀਤੇ ਗਏ । ਇਸ ਦੌਰਾਨ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਸਕੂਲ ਮੁਖੀ ਡਿੰਪਲ ਪੰਨੂ ਦੀ ਅਗਵਾਈ ਵਿੱਚ ਅਤੇ ਪੀ  ਟੀ ਆਈ ਅਧਿਆਪਕ ਜਤਿੰਦਰ ਸਿੰਘ ਦੀ ਦੇਖ ਰੇਖ ਹੇਠ ਆਯੋਜਿਤ ਕੀਤਾ ਗਿਆ । ਜ਼ਰੂਰਤਮੰਦ ਵਿਦਿਆਰਥੀਆਂ ਨੂੰ ਬੂਟ ਭੇਂਟ ਕਰਨ ਉਪਰੰਤ ਪਰਵਾਸੀ ਭਾਰਤੀ ਧਰਮਵੀਰ ਅਮਰੀਕਾ ਨੇ ਕਿਹਾ ਕਿ  ਜ਼ਰੂਰਤਮੰਦਾਂ ਦੀ ਸੇਵਾ ਕਰਕੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਸਰਦੀ ਦੇ ਮੌਸਮ ਦੇ ਚੱਲਦੇ ਇਹ ਬੂਟ ਦਿੱਤੇ ਗਏ ਹਨ । ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਸਕੂਲ ਦੀ ਹਰ ਸੰਭਵ ਮਦਦ ਕਰਨ ਦੇ ਨਾਲ ਨਾਲ ਸਕੂਲ ਦੇ ਵਿਕਾਸ ਕਾਰਜਾਂ ਵਿੱਚ ਵੀ ਆਪਣੇ ਵੱਲੋਂ ਹਰ ਪ੍ਰਕਾਰ ਦੀ ਮਦਦ ਕੀਤੀ ਜਾਵੇਗੀ।  ਇਸ ਮੌਕੇ ਤੇ ਸਕੂਲ ਮੁੱਖੀ ਡਿੰਪਲ ਪੰਨੂ, ਗੁਰਬਿੰਦਰ ਸਿੰਘ, ਜਤਿੰਦਰ ਸਿੰਘ ,ਕਮਲਜੀਤ ਸਿੰਘ, ਅਰਸ਼ਦੀਪ ਸਿੰਘ, ਮਨੀਸ਼ਾ ਸੋਨਪ੍ਰੀਤ, ਰਮਨਦੀਪ ਸਿੰਘ,  ਉਦੈ ਸਿੰਘ ਅਤੇ ਸਮੂਹ ਸਟਾਫ ਤੇ ਐੱਸ ਐੱਮ ਸੀ ਦੇ ਮੈਂਬਰ ਵੀ ਹਾਜ਼ਰ ਸਨ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article“ਆਸਾ ਦੇ ਫੁੱਲ “
Next articleਬੁੱਢਾ ਦਲ ਨਿਹੰਗ ਸਿੰਘਾ ਵਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ