ਹਰ ਵਿਅਕਤੀ ਆਪਣੇ ਜਨਮ ਦਿਨ ਅਤੇ ਹੋਰ ਖੁਸ਼ੀ ਦੇ ਮੌਕੇ ਤੇ ਇਕ ਬੂਟਾ ਜਰੂਰ ਲਗਾਵੇ – ਪ੍ਰਧਾਨ ਆਸਰਾ ਫਾਊਂਡੇਸ਼ਨ
ਸ੍ਰੀ ਅਨੰਦਪੁਰ ਸਾਹਿਬ (ਸਮਾਜ ਵੀਕਲੀ) ਵਾਤਾਵਰਣ ਦੀ ਸੰਭਾਲ ਅਤੇ ਸਮਾਜ ਸੇਵਾ ਨੂੰ ਸਮਰਪਿਤ ਸੰਸਥਾ ਆਸਰਾ ਫਾਊਂਡੇਸ਼ਨ (ਰਜਿ.) ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸੀਨੀਅਰ ਪੱਤਰਕਾਰ ਅਤੇ ਜਨਰਲ ਸਕੱਤਰ, ਜ਼ਿਲ੍ਹਾ ਪ੍ਰੈਸ ਕਲੱਬ ਰੂਪਨਗਰ ਕੁਲਵਿੰਦਰਜੀਤ ਸਿੰਘ ਭਾਟੀਆ ਦਾ ਜਨਮ ਦਿਨ ਸ਼੍ਰੀ ਦਸ਼ਮੇਸ਼ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਖ-ਵੱਖ ਕਿਸਮਾਂ ਦੇ ਛਾਂ-ਦਾਰ ਅਤੇ ਫਲਦਾਰ ਬੂਟੇ ਲਗਾ ਕੇ ਮਨਾਇਆ ਗਿਆ। ਇਸ ਮੌਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਣ ਸਿਰਜਣ ਦਾ ਸੰਦੇਸ਼ ਦਿੱਤਾ ਗਿਆ। ਇਸ ਦੌਰਾਨ ਆਸਰਾ ਫਾਊਂਡੇਸ਼ਨ ਦੇ ਪ੍ਰਧਾਨ ਜਸਦੀਪ ਸਿੰਘ ਧਾਰੀਵਾਲ ਅਤੇ ਮੈਂਬਰਾਂ ਵੱਲੋਂ ਕੁਲਵਿੰਦਰਜੀਤ ਸਿੰਘ ਭਾਟੀਆ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਭੇਟ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਹਾਜ਼ਰ ਸ਼ਖ਼ਸੀਅਤਾਂ ਨੇ ਕਿਹਾ ਕਿ ਜਨਮ ਦਿਨ ਜਾਂ ਹੋਰ ਖੁਸ਼ੀ ਦੇ ਮੌਕਿਆਂ ਨੂੰ ਬੂਟੇ ਲਗਾ ਕੇ ਮਨਾਉਣਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਸਮਾਜ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਦਾ ਸੁਨੇਹਾ ਜਾਂਦਾ ਹੈ। ਕੁਲਵਿੰਦਰਜੀਤ ਸਿੰਘ ਭਾਟੀਆ ਨੇ ਆਸਰਾ ਫਾਊਂਡੇਸ਼ਨ ਵੱਲੋਂ ਜਨਮ ਦਿਨ ਮੌਕੇ ਕੀਤੇ ਇਸ ਵਿਲੱਖਣ ਉਪਰਾਲੇ ਅਤੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਬੂਟੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਨਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨੂੰ ਹੋਰ ਉਤਸ਼ਾਹਿਤ ਕਰਨ ਦੀ ਲੋੜ ਹੈ ਤਾਂ ਜੋ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਸਮਾਜ ਵਿੱਚ ਹਰਿਆਵਲ ਦਾ ਘੇਰਾ ਹੋਰ ਵਿਸ਼ਾਲ ਕੀਤਾ ਜਾ ਸਕੇ। ਇਸ ਮੌਕੇ ਆਸਰਾ ਫਾਊਂਡੇਸ਼ਨ ਦੇ ਪ੍ਰਧਾਨ ਜਸਦੀਪ ਸਿੰਘ ਧਾਰੀਵਾਲ, ਰਾਜ ਘਈ, ਨਵਜੀਤ ਸਿੰਘ, ਸੁਧੀਰ ਸੰਦਲ, ਐਡਵੋਕੇਟ ਹਰਨਮਨਪ੍ਰੀਤ ਸਿੰਘ ਭਾਟੀਆ, ਭਾਰਤ ਭੂਸ਼ਣ ਕੋਆਰਡੀਨੇਟਰ ਸ਼੍ਰੀ ਦਸ਼ਮੇਸ਼ ਅਕੈਡਮੀ, ਰਸਵਿੰਦਰ ਸਿੰਘ ਪ੍ਰਧਾਨ ਮਾਤਾ ਜੀਤੋ ਜੀ ਜੱਚਾ-ਬੱਚਾ ਸੰਸਥਾ ਅਤੇ ਕੇਅਰ ਵਨ ਕੇਅਰ ਆਲ ਗਰੁੱਪ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly






