ਫਸਟ ਨੇਸ਼ਨ ਭਾਈਚਾਰੇ ਲਈ ਤੁਰੰਤ ਨਿਕਾਸੀ ਦੇ ਹੁਕਮ ਜਾਰੀ
ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ) – ਕਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਬੋਸਟਨ ਬਾਰ ਨੇੜਲੇ ਇਲਾਕੇ ਵਿੱਚ ਲੱਗੀ ਜੰਗਲੀ ਅੱਗ ਦੇ ਤੇਜ਼ੀ ਨਾਲ ਫੈਲਣ ਕਾਰਨ ਉੱਥੇ ਵੱਸਦੇ ਫਸਟ ਨੇਸ਼ਨ ਭਾਈਚਾਰੇ ਲਈ ਤੁਰੰਤ ਨਿਕਾਸੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਅਧਿਕਾਰੀਆਂ ਨੇ ਲੋਕਾਂ ਨੂੰ ਬਿਨਾਂ ਦੇਰੀ ਸੁਰੱਖਿਅਤ ਥਾਵਾਂ ਵੱਲ ਜਾਣ ਦੀ ਅਪੀਲ ਕੀਤੀ ਹੈ। ਜਾਣਕਾਰੀ ਅਨੁਸਾਰ ਤੇਜ਼ ਹਵਾਵਾਂ ਅਤੇ ਗਰਮ ਮੌਸਮ ਕਾਰਨ ਅੱਗ ਲਗਾਤਾਰ ਫੈਲ ਰਹੀ ਹੈ। ਅੱਗ ਬੁਝਾਊ ਅਮਲੇ ਵੱਲੋਂ ਹੈਲੀਕਾਪਟਰਾਂ ਅਤੇ ਹਵਾਈ ਜਹਾਜ਼ਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਉਣ ਲਈ ਜੰਗੀ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ।ਅਧਿਕਾਰੀਆਂ ਨੇ ਪ੍ਰਭਾਵਿਤ ਇਲਾਕੇ ਦੇ ਵਸਨੀਕਾਂ ਨੂੰ ਨਿਕਾਸੀ ਦੇ ਹੁਕਮਾਂ ਦੀ ਪਾਲਣਾ ਕਰਨ ਅਤੇ ਸਥਿਤੀ ਬਾਰੇ ਤਾਜ਼ਾ ਜਾਣਕਾਰੀ ਲਈ ਸਰਕਾਰੀ ਸੂਚਨਾਵਾਂ ‘ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਹੈ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ, ਹਾਲਾਂਕਿ ਅੱਗ ਦੀ ਸਥਿਤੀ ਨੂੰ ਗੰਭੀਰ ਮੰਨਿਆ ਜਾ ਰਿਹਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly





