ਬਿਜਲੀ ਸੰਕਟ ਲਈ ਬਾਦਲ ਅਤੇ ਕੈਪਟਨ ਦੋਵੇਂ ਜ਼ਿੰਮੇਵਾਰ: ਭਗਵੰਤ ਮਾਨ

bhagwannt maan

(ਸਮਾਜ ਵੀਕਲੀ): ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਸੰਕਟ ਪੈਦਾ ਕਰਨ ਅਤੇ ਲੋਕਾਂ ਦੇ ਹੱਕ ਖੋਹਣ ਲਈ ਬਾਦਲ ਅਤੇ ਕੈਪਟਨ ਦੋਵੇਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਣਨ ਮਗਰੋਂ ਕੈਪਟਨ ਅਮਰਿੰਦਰ ਸਿੰਘ ਲੋਕਾਂ ਦੀ ਸਾਰ ਲੈਣ ਲਈ ਪੰਜਾਬ ਵਿੱਚ ਕਦੇ ਨਹੀਂ ਗਿਆ। ‘ਕੈਪਟਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹਰ ਵਰਗ ਦੇ ਲੋਕ ਸੜਕਾਂ ਉਤੇ ਉਤਰ ਆਏ ਹਨ।

ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਮਗਰੋਂ ਅਰਵਿੰਦ ਕੇਜਰੀਵਾਲ ਵੱਲੋਂ ਬਿਜਲੀ ਸਬੰਧੀ 300 ਯੂਨਿਟ ਮੁਆਫ਼ ਕਰਨ ਵਾਲਾ ਕੀਤਾ ਗਿਆ ਵਾਅਦਾ ਸਭ ਤੋਂ ਪਹਿਲਾਂ ਪੂਰਾ ਕੀਤਾ ਜਾਵੇਗਾ।’ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ 2.75 ਕਰੋੜ ਲੋਕਾਂ ਦੇ ਦੁਖੜੇ ਮੁੱਖ ਮੰਤਰੀ ਨੂੰ ਦੱਸਣ ਲਈ ਇਕੱਠੇ ਹੋਏ ਹਨ। ਮਾਨ ਨੇ ਕਿਹਾ ਕਿ ਦੇਸ਼ ’ਚ ਸਭ ਤੋਂ ਵੱਧ ਮਹਿੰਗੀ ਬਿਜਲੀ (10 ਰੁਪਏ ਪ੍ਰਤੀ ਯੂਨਿਟ) ਪੰਜਾਬ ’ਚ ਹੈ। ਸੰਗਰੂਰ ਤੋਂ ਸੰਸਦ ਮੈਂਬਰ ਨੇ ਕੈਪਟਨ ਨੂੰ ਕਿਹਾ ਕਿ ਉਹ ਤਿੰਨੋਂ ਖੇਤੀ ਕਾਨੂੰਨ ਰੱਦ ਕਰਾਉਣ ਅਤੇ ਕਿਸਾਨਾਂ ਦੇ ਮੁੱਦਿਆਂ ਦੇ ਹੱਲ ਲਈ ਪ੍ਰਧਾਨ ਮੰਤਰੀ ਕੋਲ ਪਹੁੰਚ ਕਰਨ।

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘Secularism in the constitution of B’desh never conflicts Islam’
Next articleS.Africa approves use of China’s Sinovac Covid vaccine