ਸੰਯੁਕਤ ਰਾਸ਼ਟਰ (ਸਮਾਜ ਵੀਕਲੀ): ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੂੰ ਦੱਸਿਆ ਕਿ ਰੂਸ ਅਤੇ ਯੂਕਰੇਨ ਦੋਵਾਂ ਨੂੰ ਵਾਰ-ਵਾਰ ਬੇਨਤੀਆਂ ਦੇ ਬਾਵਜੂਦ ਪੂਰਬੀ ਯੂਕਰੇਨ ਦੇ ਸ਼ਹਿਰ ਸੂਮੀ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਸੁਰੱਖਿਅਤ ਗਲਿਆਰਾ ਨਹੀਂ ਬਣਾਇਆ ਗਿਆ ਅਤੇ ਉਹ ਇਸ ਮਾਮਲੇ ’ਤੇ ਬਹੁਤ ਚਿੰਤਤ ਹੈ। ਭਾਰਤ ਦੇ ਪ੍ਰਤੀਨਿਧੀ ਅਤੇ ਸੰਯੁਕਤ ਰਾਸ਼ਟਰ ਵਿੱਚ ਰਾਜਦੂਤ ਟੀਐੱਸ ਤਿਰੁਮੂਰਤੀ ਨੇ ਸੁਰੱਖਿਆ ਪਰਿਸ਼ਦ ਨੂੰ ਦੱਸਿਆ, ‘ਭਾਰਤ ਹਰ ਤਰ੍ਹਾਂ ਦੀ ਦੁਸ਼ਮਣੀ ਨੂੰ ਖਤਮ ਕਰਨ ਦੀ ਮੰਗ ਕਰਦਾ ਆ ਰਿਹਾ ਹੈ।’ ਉਨ੍ਹਾਂ ਕਿਹਾ ਕਿ ਭਾਰਤ ਨੇ ਯੂਕਰੇਨ ਤੋਂ ਸਾਰੇ ਨਿਰਦੋਸ਼ ਨਾਗਰਿਕਾਂ, ਭਾਰਤੀ ਨਾਗਰਿਕਾਂ ਦੀ ਨਿਕਾਸੀ ਲਈ ਸੁਰੱਖਿਅਤ ਅਤੇ ਬਿਨਾਂ ਰੁਕਾਵਟ ਵਾਲੇ ਰਸਤੇ ਦੀ ਮੰਗ ਕੀਤੀ ਹੈ। ਤਿਰੁਮੂਰਤੀ ਨੇ ਕਿਹਾ, ‘ਅਸੀਂ ਚਿੰਤਤ ਹਾਂ ਕਿ ਦੋਵਾਂ ਪਾਸਿਆਂ ਤੋਂ ਸਾਡੀਆਂ ਬੇਨਤੀਆਂ ਦੇ ਬਾਵਜੂਦ ਸੂਮੀ ਵਿੱਚ ਫਸੇ ਸਾਡੇ ਵਿਦਿਆਰਥੀਆਂ ਲਈ ਸੁਰੱਖਿਅਤ ਗਲਿਆਰਾ ਨਹੀਂ ਬਣਾਇਆ ਗਿਆ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly