ਛੋਕਰਾਂ ਵਿਖੇ 5ਵਾਂ ਮਸੀਹੀ ਸ਼ਾਂਤੀ ਸੰਮੇਲਨ ਕਰਵਾਇਆ

ਫਿਲੌਰ/ਅੱਪਰਾ (ਸਮਾਜ ਵੀਕਲੀ)  (ਜੱਸੀ)-ਹਰ ਸਾਲ ਦੀ ਤਰਾਂ ਇਸ ਸਾਲ ਵੀ ਕਰੀਬੀ ਪਿੰਡ ਛੋਕਰਾਂ ਵਿਖੇ ਗਰੇਸ ਆਫ ਗੌਡ ਚਰਚ ਦੁਆਰਾ 5ਵਾਂ ਮਸੀਹੀ ਸ਼ਾਂਤੀ ਸੰਮੇਲਨ ਪ੍ਰਬੰਧਕ ਭਾਈ ਵਿਜੈ ਕੁਮਾਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਸੋਪਰਟਸ ਕਲੱਬ ਦੀ ਗਰਾਉਂਡ ਵਿਖੇ ਕਰਵਾਇਆ ਗਿਆ | ਇਸ ਮੌਕੇ ਪ੍ਰਚਾਰਕ ਭਾਈ ਰੌਸ਼ਨ ਮਸੀਹ ਪ੍ਰਭੂ ਯਿਸੂ ਮਸੀਹ ਦੇ ਜੀਵਨ, ਸੋਚ ਤੇ ਫਲਸਫੇ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪ੍ਰਭੂ ਯਿਸੂ ਮਸੀਹ ਦੇ ਜੀਵਨ ਤੋਂ ਹਰ ਵਿਅਕਤੀ ਨੂੰ  ਪ੍ਰੇਰਨਾ ਲੈਣ ਦੀ ਲੋੜ ਹੈ | ਇਸ ਮੌਕੇ ਪ੍ਰਬੰਧਕ ਭਾਈ ਵਿਜੈ ਕੁਮਾਰ ਦੀ ਅਗਵਾਈ ਹੇਠ ਪ੍ਰਚਾਰਕ ਭਾਈ ਰੌਸ਼ਨ ਮਸੀਹ ਨੂੰ  ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ‘ਚ ਕਲੀਸੀਆਂ (ਸੰਗਤਾਂ) ਵੀ ਹਾਜ਼ਰ ਸਨ | ਇਸ ਮੌਕੇ ਅਤੁੱਟ ਲੰਗਰ ਵੀ ਵਰਤਾਏ ਗਏ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਡਾ. ਅੰਬੇਡਕਰ ਮਿਸ਼ਨ ਸੁਸਾਇਟੀ (ਰਜਿ.) ਖੰਨਾ ਵੱਲੋਂ ਅੰਬੇਡਕਰ ਭਵਨ ਵਿਖੇ ਪੂਨਾ ਪੈਕਟ ਦਿਵਸ ਮਨਾਇਆ
Next articleਧੰਨ-ਧੰਨ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਲਗਾਏ ਖੂਨਦਾਨ ਕੈਂਪਾ ਮੋਕੇ 276 ਯੂਨਿਟ ਖੂਨਦਾਨ