ਛੋਕਰਾਂ ਰੋਡ ਨੂੰ ਬੰਗਾ ਰੋਡ ਨਾਲ ਜੋੜਨ ਵਾਲੀ ਲਿੰਕ ਸੜਕ ਦੀ ਹਾਲਤ ਤਰਸਯੋਗ

ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਸਥਾਨਕ ਨਿਰੰਕਾਰੀ ਭਵਨ ਦੇ ਸਾਹਮਣੇ ਛੋਕਰਾਂ ਰੋਡ ਤੋਂ ਸ਼ੁਰੂ ਹੋ ਕੇ ਇਸ ਨੂੰ ਬੰਗਾ ਰੋਡ ਨਾਲ ਜੋੜਨ ਵਾਲੀ ਲਿੰਕ ਸੜਕ ਦੀ ਹਾਲਤ ਬੇਹੱਦ ਖਸਤਾ ਅਤੇ ਤਰਸਯੋਗ ਬਣ ਚੁੱਕੀ ਹੈ। ਸੜਕ ਦੀ ਹਾਲਤ ਇੰਨੀ ਮਾੜੀ ਹੋ ਗਈ ਹੈ ਕਿ ਕੁਝ ਦਿਨ ਪਹਿਲਾਂ ਹੋਈ ਬਰਸਾਤ ਕਾਰਨ ਸੜਕ ਚਿੱਕੜ ਨਾਲ ਭਰ ਗਈ ਹੈ। ਸੜਕ ਦੀ ਮਾੜੀ ਹਾਲਤ ਕਾਰਨ ਇੱਥੋਂ ਲੰਘਣ ਵਾਲੇ ਦੋਪਹੀਆ ਵਾਹਨ ਚਾਲਕਾਂ ਨੂੰ ਅਕਸਰ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਲਾਕਾ ਵਾਸੀਆਂ ਨੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਉਕਤ ਸੜਕ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕਰਵਾਇਆ ਜਾਵੇ ਤਾਂ ਜੋ ਛੋਕਰਾਂ ਰੋਡ ਤੋਂ ਬੰਗਾ ਰੋਡ ਵੱਲ ਜਾਣ ਵਾਲੇ ਰਾਹਗੀਰਾਂ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਇੱਕ ਪਾਰਟੀ ਵਰਕਰ ਦੇ ਹੱਕ ਅਤੇ ਇਨਸਾਫ ਲਈ ਲਾਇਆ ਰਾਤ ਨੂੰ ਧਰਨਾ –ਡਾ ਨਛੱਤਰ ਪਾਲ ਐਮ ਐਲ ਏ ਨਵਾਂਸ਼ਹਿਰ।
Next articleਅੱਪਰਾ ਰਿਹਾ ਸ਼ਾਂਤਮਈ ਢੰਗ ਨਾਲ ਮੁਕੰਮਲ ਬੰਦ, ਸਮੂਹ ਦੁਕਾਨਦਾਰਾਂ ਨੇ ਕਿਸਾਨਾਂ ਦਾ ਦਿੱਤਾ ਸਾਥ