HOME ਪਿੰਡ ਅਟਾਰੀ ਵਿਖੇ ਬ੍ਰਹਮ ਗਿਆਨੀ ਸੰਤ ਹਰੀ ਸਿੰਘ ਨੈਕੀ ਵਾਲਿਆਂ ਦੀ ਸਲਾਨਾ...

ਪਿੰਡ ਅਟਾਰੀ ਵਿਖੇ ਬ੍ਰਹਮ ਗਿਆਨੀ ਸੰਤ ਹਰੀ ਸਿੰਘ ਨੈਕੀ ਵਾਲਿਆਂ ਦੀ ਸਲਾਨਾ ਬਰਸੀ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਅਤੇ ਸੰਤ ਸਮਾਗਮ 7 ਅਤੇ 8 ਜੂਨ ਨੂੰ

2

ਬੰਗਾ    (ਸਮਾਜ ਵੀਕਲੀ)    ( ਚਰਨਜੀਤ ਸੱਲ੍ਹਾਂ)  ਧੰਨ ਧੰਨ ਬ੍ਰਹਮ ਗਿਆਨੀ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ 56 ਵੀਂ ਸਲਾਨਾ ਬਰਸੀ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਅਤੇ ਸੰਤ ਸਮਾਗਮ 7 ਅਤੇ  8 ਜੂਨ ਨੂੰ ਗੁਰਦੁਆਰਾ ਨਵੀਂ ਨਿਰਮਲ ਕੁਟੀਆ ਪਿੰਡ ਅਟਾਰੀ ਰਾਮਪੁਰ ਅਤੇ ਗੋਬਿੰਦਪੁਰ ਵਿਖੇ ਬੜੀ ਸ਼ਰਧਾ ਪੂਰਵਕ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਸੰਤ ਬਾਬਾ ਜੋਗਿੰਦਰ ਸਿੰਘ ਨੈਕੀ ਵਾਲਿਆਂ ਨੇ ਦੱਸਿਆ ਕਿ  ਇਹ ਮਹਾਨ ਸਮਾਗਮ 7 ਜੂਨ ਰਾਤ ਨੂੰ ਰਾਤ ਦਾ ਦੀਵਾਨ ਹੋਵੇਗਾ ਜਿਸ ਵਿੱਚ ਭਾਈ ਸੂਬਾ ਸੰਦੀਪ ਸਿੰਘ ਕਰੀਵਾਲਾ ਅਤੇ ਬਾਬਾ ਮਲਕੀਤ ਸਿੰਘ ਖਾਨਪੁਰ ਥਿਆੜਾ ਵਾਲੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। 8 ਜੂਨ ਨੂੰ ਰੱਖੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਬਾਬਾ ਮਲਕੀਤ ਸਿੰਘ ਥਿਆੜਾ ਖਾਨਪੁਰ, ਸੰਤ ਬਾਬਾ ਲਾਲ ਸਿੰਘ ਜਲੰਧਰ ਵਾਲੇ ਅਤੇ ਭਾਈ ਸੰਦੀਪ ਸਿੰਘ ਕਰੀਵਾਲਾ  ਤੋਂ ਇਲਾਵਾ ਹਰੀ ਦਰਬਾਰ ਸੰਗੀਤ ਵਿਦਿਆਲਾ ਗੁਰਦੁਆਰਾ ਨਿਰਮਲ ਕੁਟੀਆ ਵਾਲੇ ਆਪਣੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਸੱਦੇ ਹੋਏ ਰਾਗੀ ਢਾਡੀ ਵੀ ਆਪਣਾ ਪ੍ਰੋਗਰਾਮ ਪੇਸ਼ ਕਰਨਗੇ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਢੱਡਾ ਦੇ ਕਤਲ ਮਾਮਲੇ ਚ ਦੋ ਸ਼ੱਕੀ ਵਿਅਕਤੀ ਗ੍ਰਿਫਤਾਰ
Next articleਸਭਾ ਦੀ ਵਿਸ਼ੇਸ਼ ਇਕੱਤਰਤਾ 8 ਜੂਨ ਨੂੰ