ਪੰਜਾਬ ‘ਚ ਚੱਲਦੀ ਬੱਸ ਦੇ ਬ੍ਰੇਕ ਫੇਲ, 4 ਲੋਕਾਂ ਦੀ ਮੌਤ, ਦਰਜਨ ਤੋਂ ਵੱਧ ਜ਼ਖਮੀ, ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ

ਗੁਰਦਾਸਪੁਰ— ਪੰਜਾਬ ਦੇ ਗੁਰਦਾਸਪੁਰ ‘ਚ ਇਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਚੱਲਦੀ ਬੱਸ ਦੀ ਬ੍ਰੇਕ ਫੇਲ ਹੋਣ ਕਾਰਨ ਬੱਸ ਸਟਾਪੇਜ ਵਿੱਚ ਜਾ ਵੜੀ। ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਜਦਕਿ 15 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜੋ ਕਿ ਬਟਾਲਾ ਤੋਂ ਮੋਹਾਲੀ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 40 ਤੋਂ ਵੱਧ ਲੋਕ ਸਵਾਰ ਸਨ। ਇਸੇ ਦੌਰਾਨ ਪਿੰਡ ਸ਼ਾਹਬਾਦ ਦੇ ਬੱਸ ਅੱਡੇ ਨੇੜੇ ਬੱਸ ਦੀਆਂ ਬਰੇਕਾਂ ਫੇਲ੍ਹ ਹੋ ਗਈਆਂ। ਇਸ ਕਾਰਨ ਬੱਸ ਸਟਾਪੇਜ ਵਿੱਚ ਜਾ ਵੜੀ। ਸਟਾਪੇਜ ਦਾ ਲੈਂਟਰ ਬੱਸ ‘ਤੇ ਡਿੱਗ ਪਿਆ। ਬੱਸ ਰਾਜਧਾਨੀ ਕੰਪਨੀ ਦੀ ਸੀ। ਬੱਸ ਦੇ ਹੇਠਾਂ ਬਾਈਕ ਅਤੇ ਸਕੂਟਰ ਵੀ ਫਸ ਗਏ। ਘਟਨਾ ਦੇ ਤੁਰੰਤ ਬਾਅਦ ਆਸ-ਪਾਸ ਦੇ ਲੋਕਾਂ ਨੇ ਜ਼ਖਮੀਆਂ ਨੂੰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ, ਹਾਦਸੇ ‘ਚ ਮਰਨ ਵਾਲੇ ਸਾਰੇ ਲੋਕ ਨੇੜਲੇ ਪਿੰਡਾਂ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਗੁਰਦਾਸਪੁਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਹਾਦਸੇ ਸਬੰਧੀ ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਐਕਸ ‘ਤੇ ਪੋਸਟ ਕੀਤੀ ਹੈ। ਉਨ੍ਹਾਂ ਲਿਖਿਆ- ਬਟਾਲਾ-ਕਾਦੀਨ ਰੋਡ ‘ਤੇ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਜਿਸ ਵਿੱਚ ਕੁਝ ਲੋਕਾਂ ਦੀ ਮੌਤ ਦੀ ਦੁਖਦਾਈ ਖਬਰ ਹੈ। ਕੁਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਮੈਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਅਤੇ ਅਧਿਕਾਰੀ ਮੌਕੇ ‘ਤੇ ਹਨ। ਪੀੜਤ ਪਰਿਵਾਰਾਂ ਦੇ ਪ੍ਰਤੀ ਮੇਰੀ ਸੰਵੇਦਨਾ ਹੈ। ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਨੌਜਵਾਨ ਜ਼ਬਰਦਸਤੀ ਅਪਾਰਟਮੈਂਟ ‘ਚ ਵੜਿਆ, ਫਿਰ ਔਰਤ ਨਾਲ ਕੀਤਾ ਇਹ ਗੰਦਾ ਕੰਮ
Next articleਵਕੀਲ ਨੇ ਕਿਹਾ Ya.Ya.Ya.., ਕਿਹਾ-ਇਹ ਕੌਫੀ ਸ਼ਾਪ ਨਹੀਂ ਹੈ, ਫਿਰ ਕਹੀ ਵੱਡੀ ਗੱਲ