HOME ਬ੍ਰਿਗੇਡੀਅਰ ਰਾਜ ਕੁਮਾਰ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਨੇ ਪਿੰਡ ਬੱਛੂਆਂ...

ਬ੍ਰਿਗੇਡੀਅਰ ਰਾਜ ਕੁਮਾਰ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਨੇ ਪਿੰਡ ਬੱਛੂਆਂ ਵਿਖੇ ਸਲਾਨਾ ਭੰਡਾਰੇ ਅਤੇ ਪੀਰਾਂ ਦੀ ਚੌਕੀ ਦੇ ਮੇਲੇ ਵਿੱਚ ਟੇਕਿਆ ਮੱਥਾ, ਪ੍ਰਬੰਧਕਾਂ ਵੱਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ

2
​ਨਵਾਂਸ਼ਹਿਰ /ਕਾਠਗੜ੍ਹ,  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) : ਧਾਰਮਿਕ ਅਤੇ ਸਮਾਜਿਕ ਸਮਾਗਮਾਂ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੇ ਪੰਜਾਬ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਅੱਜ ਇਲਾਕੇ ਦੇ ਪ੍ਰਸਿੱਧ ਧਾਰਮਿਕ ਮੇਲੇ ਵਿੱਚ ਸ਼ਿਰਕਤ ਕੀਤੀ। ਬ੍ਰਿਗੇਡੀਅਰ ਰਾਜ ਕੁਮਾਰ ਕਾਠਗੜ੍ਹ ਦੇ ਨਜ਼ਦੀਕੀ ਪਿੰਡ ਬੱਛੂਆਂ ਵਿਖੇ ਆਯੋਜਿਤ ਕੀਤੇ ਗਏ ਸਲਾਨਾ ਭੰਡਾਰੇ ਅਤੇ ਚੌਕੀ ਪੀਰਾਂ ਦੀ ਦੇ ਪਵਿੱਤਰ ਮੇਲੇ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਹ ਇੱਥੇ ਹਲਕੇ ਦੇ ਬਲਾਕ ਪ੍ਰਧਾਨ ਜਸਵਿੰਦਰ ਲੋਚਨ ਹੋਰਾਂ ਦੇ ਵਿਸ਼ੇਸ਼ ਸੱਦੇ ‘ਤੇ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਦਰਬਾਰ ‘ਤੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਪੀਰਾਂ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ​ਇਸ ਸ਼ੁਭ ਮੌਕੇ ‘ਤੇ ਬ੍ਰਿਗੇਡੀਅਰ ਰਾਜ ਕੁਮਾਰ ਦੀ ਮੁਲਾਕਾਤ ਇਲਾਕੇ ਦੀ ਪ੍ਰਮੁੱਖ ਸ਼ਖਸੀਅਤ ਗਿਆਨ ਜੀ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਤੇ ਸਾਥੀਆਂ ਨਾਲ ਹੋਈ, ਜਿਨ੍ਹਾਂ ਨਾਲ ਉਨ੍ਹਾਂ ਨੇ ਇਲਾਕੇ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੇਲਾ ਪ੍ਰਬੰਧਕ ਕਮੇਟੀ, ਬਲਾਕ ਪ੍ਰਧਾਨ ਜਸਵਿੰਦਰ ਲੋਚਨ ਅਤੇ ਪਿੰਡ ਵਾਸੀਆਂ ਵੱਲੋਂ ਬ੍ਰਿਗੇਡੀਅਰ ਰਾਜ ਕੁਮਾਰ ਦੇ ਇੱਥੇ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਦਰਬਾਰ ਕਮੇਟੀ ਵੱਲੋਂ ਉਨ੍ਹਾਂ ਨੂੰ ਸ਼ਰਧਾ ਅਤੇ ਸਤਿਕਾਰ ਦੇ ਪ੍ਰਤੀਕ ਵਜੋਂ ਸਿਰੋਪਾਓ ਬਖਸ਼ਿਸ਼ ਕਰਕੇ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਮੇਲੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਭੰਡਾਰੇ ਦਾ ਪ੍ਰਸਾਦ ਗ੍ਰਹਿਣ ਕੀਤਾ ਅਤੇ ਇਸ ਧਾਰਮਿਕ ਸਮਾਗਮ ਦਾ ਅਨੰਦ ਮਾਣਿਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article25 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਕਥਿਤ ਦੋਸ਼ੀ ਗ੍ਰਿਫ਼ਤਾਰ
Next articleਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਸਾਬਕਾ ਸੈਨਿਕ ਸੌਦਾਗਰ ਸਿੰਘ ਦੇ ਪਿਤਾ ਪੂਰਨ ਸਿੰਘ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਿਰਕਤ, ਦਿੱਤੀ ਭਾਵਭਿੰਨੀ ਸ਼ਰਧਾਂਜਲੀ