HOME ਬ੍ਰਿਗੇਡੀਅਰ ਰਾਜ ਕੁਮਾਰ ਨੇ ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰਾਂ ਨਾਲ ਪਾਰਟੀ...

ਬ੍ਰਿਗੇਡੀਅਰ ਰਾਜ ਕੁਮਾਰ ਨੇ ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰਾਂ ਨਾਲ ਪਾਰਟੀ ਦੀਆਂ ਗਤੀਵਿਧੀਆਂ ਤੇਜ਼ ਕਰਦਿਆਂ ਨੁੱਕੜ ਮੀਟਿੰਗਾਂ ਸਿਲਸਿਲਾ ਹੋਰ ਤੇਜ਼ੀ ਨਾਲ ਅੱਗੇ ਵਧਾਈਆਂ

ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ  ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜਕੁਮਾਰ ਨੇ 2027 ਦੀਆਂ ਨੇੜੇ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਆਪਣੇ ਪੁਰਾਣੇ ਪਾਰਟੀ ਵਰਕਰਾਂ ਨੂੰ ਤੇਜ਼ ਤਰਾਰ ਕਰਨ ਲਈ ਅੱਜ ਇੱਕ ਮੀਟਿੰਗ ਨੁਕੜ ਮੀਟਿੰਗ ਬਲਾਚੌਰ ਦੇ ਪਿੰਡ ਬਛੌੜੀ ਵਿਖੇ ਕੀਤੀ ਗਈ ਇਹ ਮੀਟਿੰਗ ਉਨ੍ਹਾਂ ਦੇ ਬਹੁਤ ਹੀ ਕਰੀਬੀ ਪ੍ਰਦੀਪ ਕਲੇਰ   ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਿਤਾ ਸੰਤੋਖ ਦਾਸ ਕਲੇਰ ਉਨ੍ਹਾਂ ਦੇ ਤਾਇਆ ਮਹਿੰਦਰ ਸਿੰਘ ਕਲੇਰ ਸਾਬਕਾ ਸਰਪੰਚ  ਨਾਲ ਸਾਂਝੇ ਤੌਰ ਤੇ ਕੀਤੀ ਗਈ ਜਿਸ ਵਿੱਚ ਪਾਰਟੀ ਦੇ ਮੌਜੂਦਾ ਸਿਆਸੀ ਹਲਾਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਇਸ ਮੌਕੇ ਬ੍ਰਿਗੇਡੀਅਰ ਰਾਜਕੁਮਾਰ ਨੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਵਧੇਰੇ ਮਜਬੂਰ ਕਰਨ ਲਈ ਪਾਰਟੀ ਵਰਕਰਾਂ ਨਾਲ ਸਪੰਰਕ ਕਰਨ ਲਈ ਪਿੰਡ ਪਿੰਡ ਜਾ ਕੇ ਆਮ ਵੋਟਰਾਂ ਅਤੇ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇ ਉਨ੍ਹਾਂ ਕਿਹਾ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀ ਸਾਰੇ ਪਾਰਟੀ ਵਰਕਰ ਇੱਕ ਜੁੱਟ ਹੋ ਕੇ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਲੋਕਾਂ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਪੰਜਾਬ ਭਰ ਵਿੱਚ ਕੀਤੇ ਗਏ ਵਿਕਾਸ ਦੇ ਕੰਮਾਂ ਨੂੰ ਲੋਕਾਂ ਦੀ ਕਚਹਿਰੀ ਵਿੱਚ ਪਹੁੰਚਾ ਕਿ ਪਾਰਟੀ ਨੂੰ ਹੋਰ ਬੁਲੰਦੀਆਂ ਤੇ ਪਹੁੰਚੀਏ। ਉਨ੍ਹਾਂ ਕਿਹਾ ਮੈ ਖੁਦ ਵੀ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਵਿਕਾਸ ਕਾਰਜਾਂ ਦੀਆਂ ਲੜੀਆਂ ਨੂੰ ਲੋਕਾਂ ਦੇ ਧਿਆਨ ਵਿੱਚ ਲਿਆਕੇ ਲੋਕਾਂ ਦੀ ਹਮਦਰਦੀ ਹਾਸਲ ਕਰਾਂਗਾ ਉਨ੍ਹਾਂ ਦਾਅਵੇ ਨਾਲ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਮੁੜ ਚੋਣਾਂ ਜਿੱਤ ਕੇ ਆਪਣੀ ਸਰਕਾਰ ਬਣਾਵੇਗੀ ਅੱਜ ਉਨ੍ਹਾਂ ਹਰ ਵਰਗ ਦੇ ਵੋਟਰਾਂ ਅਤੇ ਸਪੋਟਰਾਂ ਨੂੰ ਆਮ ਆਦਮੀ ਪਾਰਟੀ ਨਾਲ ਮਿਲ ਕੇ ਚੱਲਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਇਸ ਮੌਕੇ ਸੇਵਾਦਾਰ ਅਮਰਜੀਤ ਸਿੰਘ ,ਭਾਈ ਲਖਵੀਰ ਸਿੰਘ ਸਮੇਤ ਪਿੰਡ ਵਾਸੀ  ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਬਰੀਕ ਨਗਰ ਨਕੋਦਰ ਵਿਖੇ ਬਾਬਾ ਸਾਹਿਬ ਜੀ ਦਾ ਜਨਮ ਦਿਨ ਬਹੁਤ ਹੀ ਪਿਆਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ- ਰਾਜ ਕੁਮਾਰ ਬੋਧ
Next articleਪਵਨ ਖੇੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਅਗਾਊਂ ਜ਼ਮਾਨਤ ਰੱਦ, ਗ੍ਰਿਫ਼ਤਾਰੀ ਦਾ ਖ਼ਤਰਾ ਮੰਡਰਾ ਰਿਹਾ ਹੈ