HOME ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਹਲਕੇ ਵਿੱਚ ਸਰਗਰਮੀਆਂ ਤੇਜ਼; ਵਰਕਰਾਂ ਨੂੰ ਲਾਮਬੰਦ ਕਰਨ...

ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਹਲਕੇ ਵਿੱਚ ਸਰਗਰਮੀਆਂ ਤੇਜ਼; ਵਰਕਰਾਂ ਨੂੰ ਲਾਮਬੰਦ ਕਰਨ ਲਈ ਪਿੰਡ-ਪਿੰਡ ਮੀਟਿੰਗਾਂ ਦਾ ਸਿਲਸਿਲਾ ਜਾਰੀ

8
ਬਲਾਚੌਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ): ਪਿੰਡ ਮਾਲੇਵਾਲ ਭੂਰੀਵਾਲੇ ਵਿਖੇ ਬ੍ਰਿਗੇਡੀਅਰ ਰਾਜ ਕੁਮਾਰ ਵਲੋਂ ਵਿਧਾਨ ਸਭਾ ਹਲਕਾ ਬਲਾਚੌਰ ਵਿੱਚ ਆਪਣੀਆਂ ਸਿਆਸੀ ਅਤੇ ਸਮਾਜਿਕ ਸਰਗਰਮੀਆਂ ਨੂੰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਗਿਆ ਹੈ। ਇਲਾਕੇ ਵਿੱਚ ਉਹਨਾਂ ਦੀ ਵਧਦੀ ਹਰਮਨਪਿਆਰਤਾ ਸਦਕਾ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਬ੍ਰਿਗੇਡੀਅਰ ਵੱਲੋਂ ਹਰ ਰੋਜ਼ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਹ ਕਿਸੇ ਕਾਰਨ ਨਾਰਾਜ਼ ਚੱਲ ਰਹੇ ਆਗੂਆਂ ਅਤੇ ਵਰਕਰਾਂ ਨੂੰ ਮਨਾ ਕੇ ਦੁਬਾਰਾ ਸਰਗਰਮ ਕਰਨ ਅਤੇ ਇੱਕ ਮੰਚ ‘ਤੇ ਲਾਮਬੰਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕਰ ਰਹੇ ਹਨ। ਇਸੇ ਮੁਹਿੰਮ ਤਹਿਤ ਬ੍ਰਿਗੇਡੀਅਰ ਰਾਜ ਕੁਮਾਰ ਵਿਸ਼ੇਸ਼ ਤੌਰ ‘ਤੇ ਪਿੰਡ ਨਵਾਂ ਪਿੰਡ ਟੱਪਰੀਆਂ ਦੇ ਸਾਬਕਾ ਸਰਪੰਚ ਰਾਕੇਸ਼ ਬਾਗੜੀ  ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸਾਬਕਾ ਸਰਪੰਚ ਬਾਗੜੀ ਨੂੰ ਉਨ੍ਹਾਂ ਦੇ ਨਵੇਂ ਮਕਾਨ ਦੀ ਉਸਾਰੀ ਲਈ ਮੁਬਾਰਕਬਾਦ ਦਿੱਤੀ ਅਤੇ ਸ਼ੁਭਕਾਮਨਾਵਾਂ ਸਾਂਝੀਆਂ ਕੀਤੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਮਾਲੇਵਾਲ ਭੂਰੀਵਾਲੇ ਵਿਖੇ ਆਪਣੇ ਅਤਿ ਨਜ਼ਦੀਕੀ ਸਾਥੀਆਂ ਟੇਕ ਚੰਦ ਟਿੰਕੂ, ਹਰਮੇਸ਼ ਮੂੰਡਣ, ਤਿਲਕ ਰਾਜ, ਨਰਿੰਦਰ, ਹਰਮੇਸ਼ ਅਤੇ ਸੁਰਿੰਦਰ ਪਾਲ ਜੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਹਲਕੇ ਦੇ ਵਿਕਾਸ ਅਤੇ ਭਵਿੱਖੀ ਰਣਨੀਤੀਆਂ ਬਾਰੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਹਾਜ਼ਰ ਸਾਥੀਆਂ ਨੇ ਬ੍ਰਿਗੇਡੀਅਰ ਰਾਜ ਕੁਮਾਰ ਨੂੰ ਪੂਰਨ ਵਿਸ਼ਵਾਸ ਦਿਵਾਇਆ ਕਿ ਉਹ ਇਲਾਕੇ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਇੱਕ ਕਰਕੇ ਉਨ੍ਹਾਂ ਦੀਆਂ ਮੁਹਿੰਮਾਂ ਦਾ ਡਟਵਾਂ ਸਾਥ ਦੇਣਗੇ।

 

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਚੌਧਰੀ ਸੁਰੇਸ਼ ਕੁਮਾਰ ਥੋਪੀਆਂ ਦੀ ਮਾਤਾ ਗਿਆਨੋ ਦੇਵੀ ਨਮਿੱਤ ਥੋਪੀਆ ਵਿਖੇ ਅੰਤਿਮ ਅਰਦਾਸ, ਵਿਧਾਇਕਾਂ ਸਮੇਤ ਪਤਵੰਤਿਆਂ ਨੇ ਭੇਟ ਕੀਤੀਆਂ ਸ਼ਰਧਾਂਜਲੀਆਂ
Next articleਮਹਿਤਪੁਰ ਬਣਿਆ ਚੋਰਾ ਅਤੇ ਬਦਮਾਸ਼ਾ ਦਾ ਗੜ,ਲੋਕਾ ਵਿੱਚ ਦਹਿਸ਼ਤ ਪ੍ਰੇਸ਼ਾਨ