ਬਰਤਾਨੀਆਂ ਵੱਲੋਂ ਨਵਾਜ਼ ਸ਼ਰੀਫ਼ ਦੇ ਵੀਜ਼ੇ ਦੀ ਮਿਆਦ ਵਧਾਉਣ ਤੋਂ ਇਨਕਾਰ

Former Pakistan Prime Minister Nawaz Sharif.

ਇਸਲਾਮਾਬਾਦ/ਲੰਡਨ (ਸਮਾਜ ਵੀਕਲੀ): ਯੂਕੇ ਦੇ ਗ੍ਰਹਿ ਮੰਤਰਾਲੇ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਵੀਜ਼ਾ ਮਿਆਦ ਵਧਾਉਣ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਪਾਕਿਸਤਾਨ ਵਿੱਚ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿੱਚ ਦੋਸ਼ੀ ਸ਼ਰੀਫ (71) ਨਵੰਬਰ 2019 ਤੋਂ ਲੰਡਨ ਵਿੱਚ ਰਹਿ ਰਹੇ ਹਨ। ਲਾਹੌਰ ਹਾਈ ਕੋਰਟ ਨੇ ਉਨ੍ਹਾਂ ਨੂੰ ਇਲਾਜ ਲਈ ਚਾਰ ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਸੀ ਪਰ ਉਹ ਮੁੜੇ ਹੀ ਨਹੀਂ। ਡਾਅਨ ਨਿਊਜ਼ ਨੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੀ ਤਰਜਮਾਨ ਮਰੀਅਮ ਔਰੰਗਜ਼ੇਬ ਦੇ ਹਵਾਲੇ ਨਾਲ ਕਿਹਾ, “ਯੂਕੇ ਦੇ ਗ੍ਰਹਿ ਮੰਤਰਾਲੇ ਨੇ ਮੁਹੰਮਦ ਨਵਾਜ਼ ਸ਼ਰੀਫ ਦੇ ਵੀਜ਼ੇ ਨੂੰ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਦੇ ਫੈਸਲੇ ਵਿਰੁੱਧ ਅਪੀਲ ਕੀਤੀ ਜਾ ਸਕਦੀ ਹੈ ਅਤੇ ਉਸ ਸਮੇਂ ਤੱਕ ਪੀਐੱਮਐੱਲ-ਐੱਨ ਸੁਪਰੀਮੋ ਯੂਕੇ ਵਿੱਚ ਰਹਿਣਗੇ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਾਇਡਨ ਨੇ ਓਕ ਕਰੀਕ ਗੁਰਦੁਆਰਾ ਗੋਲੀਬਾਰੀ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ
Next articleਇਸ ਸਾਲ ਬਰਬਾਦ ਹੋ ਸਕਦੇ ਹਨ ਲੱਖ ਦੇ ਕਰੀਬ ਗ੍ਰੀਨ ਕਾਰਡ, ਭਾਰਤੀ ਪੇਸ਼ੇਵਰਾਂ ’ਚ ਨਾਰਾਜ਼ਗੀ