ਅੰਮ੍ਰਿਤਸਰ (ਸਮਾਜ ਵੀਕਲੀ): ਇੱਥੇ ਅੱਜ ਇੰਗਲੈਂਡ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਿੱਖ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਸ੍ਰੀ ਢੇਸੀ ਦੇ ਨਾਲ ਉਨ੍ਹਾਂ ਦੀ ਪਤਨੀ ਮਨਵੀਨ ਕੌਰ ਢੇਸੀ ਅਤੇ ਪੁੱਤਰ ਜੋਗਾਦ ਸਿੰਘ ਢੇਸੀ ਤੇ ਤੋਸ਼ਾਬ ਸਿੰਘ ਢੇਸੀ ਵੀ ਸਨ। ਢੇਸੀ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ।
ਇਸ ਮੌਕੇ ਉਨ੍ਹਾਂ ਸਿੱਖ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਸਿੱਖ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਦਸਤਾਰ ਦੇ ਮਾਣ ਦਾ ਪ੍ਰਤੀਕ ਹੈ ਅਤੇ ਸਿੱਖ ਨੌਜਵਾਨਾਂ ਨੂੰ ਸਾਬਤ ਸੂਰਤ ਰਹਿੰਦਿਆਂ ਦੇਸ਼-ਦੁਨੀਆ ਵਿੱਚ ਅੱਗੇ ਵਧਣਾ ਚਾਹੀਦਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸੂਚਨਾ ਕੇਂਦਰ ਵਿੱਚ ਸ੍ਰੀ ਢੇਸੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਿਰੋਪਾਓ ਪਾ ਕੇ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly