ਪਿੰਡ ਰੰਧਾਵਾ ਬਰੋਟਾ ਵਿਖੇ ਬਸਪਾ ਆਗੂਆਂ ਵਲੋਂ ਬੀਬੀ ਜੋਸ਼ ਦਾ ਸਨਮਾਨ
ਸ਼ਾਮਚੁਰਾਸੀ, (ਕੁਲਦੀਪ ਚੁੰਬਰ ) (ਸਮਾਜ ਵੀਕਲੀ)- ਹਲਕਾ ਸ਼ਾਮਚੁਰਾਸੀ ਦੇ ਪਿੰਡ ਰੰਧਾਵਾ ਬਰੋਟਾ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬੀ ਐਸ ਪੀ ਦੇ ਸਰਗਰਮ ਅਹੁਦੇਦਾਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਤੇ ਬੀ ਐਸ ਪੀ ਦੇ ਹੋਏ ਗੱਠਜੋੜ ਤੇ ਖੁਸ਼ੀ ਪ੍ਰਗਟ ਕਰਦੇ ਹੋਏ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਇੰਚਾਰਜ ਅਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਬਸਪਾ ਦੇ ਜਨਰਲ ਸਕੱਤਰ ਪਰਵਿੰਦਰ ਜੱਸੀ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਬੀਬੀ ਮਹਿੰਦਰ ਕੌਰ ਜੋਸ਼ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਪੱਸ਼ਟ ਰਾਜਨੀਤੀ, ਦਲਿਤ ਵਰਗ ਦੇ ਸਸ਼ਕਤੀਕਰਨ ਅਤੇ ਸਮਾਜਿਕ ਬਰਾਬਰਤਾ ਲਈ ਪੂਰੀ ਤਰਾਂ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਾਸਤੇ ਜਿੱਥੇ ਬਹੁਜਨ ਸਮਾਜ ਪਾਰਟੀ ਨਾਲ ਮਿਲਕੇ ਬਣੇ ਇਸ ਮਜਬੂਤ ਗੱਠਜੋੜ ਰਾਹੀਂ ਅਸੀ ਸਮਾਜ ਦੇ ਲਿਤਾੜੇ ਵਰਗਾਂ ਦੀ ਭਲਾਈ ਲਈ ਕੰਮ ਕਰਾਂਗੇ, ਉੱਥੇ ਪੰਜਾਬ ਦੇ ਪਿੰਡਾਂ ਨੂੰ ਸਹਿਰੀ ਸਹੂਲਤਾਂ ਨਾਲ ਲੈਸ ਕਰਨਾ ਸਾਡਾ ਪਰਮ ਫ਼ਰਜ਼ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਲਾਰਿਆਂ ਤੋਂ ਇਲਾਵਾ ਹੋਰ ਕੁਝ ਨਹੀਂ ਦਿੱਤਾ। ਹਲਕਾ ਸ਼ਾਮਚੁਰਾਸੀ ਦੇ ਪਿੰਡਾਂ ਦੀਆਂ ਅਤਿ ਜ਼ਰੂਰੀ ਟੁੱਟੀਆਂ ਹੋਈਆਂ ਸੜਕਾਂ ਕਾਂਗਰਸ ਦੇ ਕੀਤੇ ਗਏ ਵਿਕਾਸ ਦਾ ਪੋਲ ਖੋਲ੍ਹ ਰਹੀਆਂ ਹਨ। ਇਸ ਮੌਕੇ ਤੇ ਬਸਪਾ ਦੇ ਜਨਰਲ ਸਕੱਤਰ ਪਰਵਿੰਦਰ ਜੱਸੀ ਨੇ ਕਿਹਾ ਕਿ ਵਰਕਰਾਂ ਦੀ ਖੁਸ਼ੀ ਇਹ ਅਹਿਸਾਸ ਕਰਵਾ ਰਹੀ ਹੈ ਕਿ 2022 ਦੀਆਂ ਚੋਣਾਂ ਵਿਚ ਬੀਬੀ ਮਹਿੰਦਰ ਕੌਰ ਜੋਸ਼ ਦੀ ਵੱਡੀ ਜਿੱਤ ਯਕੀਨੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਅਧਿਕਾਰਾ, ਸਰਕਲ ਪ੍ਰਧਾਨ ਰਣਜੀਤ ਕੌਰ ਬੈਂਸ, ਸਰਪ੍ਰਸਤ ਪਰਮਿੰਦਰਜੀਤ ਕੌਰ, ਰਵਿੰਦਰ ਕੌਰ ਪ੍ਰਧਾਨ, ਬਲਵਿੰਦਰ ਕੌਰ ਪ੍ਰਧਾਨ, ਕੁਲਜੀਤ ਸਿੰਘ ਗੋਲਡੀ, ਗੁਰਿੰਦਰ ਸਿੰਘ, ਕੁਲਵਿੰਦਰ ਸਿੰਘ, ਸੇਵਾ ਸਿੰਘ, ਅਵਤਾਰ ਸਿੰਘ, ਸ਼ਮਿੰਦਰ ਸਿੰਘ, ਹਰਦੀਪ ਸਹਾਏਪੁਰ, ਗੁਰਮੀਤ ਸਿੰਘ, ਪਰੇਮ ਸਿੰਘ, ਮੰਗਲ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ, ਸੇਵਾ ਸਿੰਘ, ਕੁਲਵਿੰਦਰ ਸਿੰਘ, ਨਰੰਜਣ ਸਿੰਘ ਸਰਪੰਚ, ਗੁਲਜਾਰ ਸਿੰਘ, ਬਲਵਿੰਦਰ ਸਿੰਘ ਵੀ ਸ਼ਾਮਿਲ ਹੋਏ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly