ਥਾਣਾ ਮੁਕੇਰੀਆਂ ਦੀ ਪੁਲਸ ਨੇ ਜੀਜੇ ਅਤੇ ਸਾਲੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੀਤਾ ਪਰਚਾ ਦਰਜ ।
ਹੁਸ਼ਿਆਰਪੁਰ /ਮੁਕੇਰੀਆਂ (ਸਮਾਜ ਵੀਕਲੀ) (ਤਰਸੇਮ ਦੀਵਾਨਾ) ਮੁਕੇਰੀਆਂ ਦੇ ਪਿੰਡ ਬਹਿਬਲ ਮੰਝ ਵਿਖੇ ਘਰੇਲੂ ਲੜਾਈ ਇਸ ਹੱਦ ਤੱਕ ਪਹੁੰਚ ਗਈ ਕਿ ਪਿਓ ਤੇ ਮਾਮੇ ਨੇ ਤੇਜ਼ਧਾਰ ਹਥਿਆਰਾਂ ਨਾਲ 38 ਸਾਲਾ ਔਰਤ ਨੂੰ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਨੂੰ ਗੁਆਂਢੀਆਂ ਨੇ ਮੁਕੇਰੀਆਂ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ। ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਪੱਲਵੀ ਇੱਕ ਹਫ਼ਤਾ ਪਹਿਲਾਂ ਆਪਣੇ ਪਿੰਡ ਆਈ ਸੀ ਪਤੀ ਤੋਂ ਤਲਾਕ ਹੋਣ ਤੋਂ ਬਾਅਦ ਘਰ ਵਿੱਚ ਰਹਿਣ ਨੂੰ ਲੈ ਕੇ ਉਸ ਦਾ ਆਪਣੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ। ਅੱਜ ਦੁਪਹਿਰ ਜਦੋਂ ਪੱਲਵੀ ਆਪਣੇ ਪਿਤਾ ਸੁਰਿੰਦਰ ਸ਼ਰਮਾ ਦੇ ਘਰ ਆਈ ਤਾਂ ਪੱਲਵੀ ਦੇ ਪਿਤਾ ਅਤੇ ਪੱਲਵੀ ਦੇ ਮਾਮੇ ਨੇ ਉਸ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੀਆਂ ਦੋਵੇਂ ਬਾਹਾਂ ਬੁਰੀ ਤਰ੍ਹਾਂ ਜ਼ਖਮੀ ਹੋ ਗਈਆਂ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਪੱਲਵੀ ਨੂੰ ਮੁਕੇਰੀਆਂ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਇਸੇ ਤਹਿਤ ਮੁਕੇਰੀਆਂ ਪੁਲੀਸ ਨੇ ਮਾਮਾ ਨਰਿੰਦਰ ਸ਼ਰਮਾ ਉਰਫ਼ ਪੱਪੀ ਵਾਸੀ ਸੁਲੇਹੜੀਆਂ ਅਤੇ ਉਸ ਦੇ ਪਿਤਾ ਸੁਰਿੰਦਰ ਸ਼ਰਮਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly