ਦਿਨ-ਦਿਹਾੜੇ ਤਲਵਾਰ ਨਾਲ ਹਮਲਾ ਕਰਕੇ ਲੜਕੀ ਦਾ ਬੇਰਹਿਮੀ ਨਾਲ ਕਤਲ

ਮੋਹਾਲੀ- ਵਿੱਚ ਸ਼ਨੀਵਾਰ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਸਤ ਸੜਕ ਉੱਤੇ ਦਿਨ ਦਿਹਾੜੇ ਇੱਕ ਨੌਜਵਾਨ ਲੜਕੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਭੀੜ-ਭੜੱਕੇ ਵਾਲੀ ਸੜਕ ਅਤੇ ਲੋਕਾਂ ਦੀ ਮੌਜੂਦਗੀ ਦੇ ਬਾਵਜੂਦ ਕੋਈ ਵੀ ਉਸ ਦੀ ਮਦਦ ਲਈ ਅੱਗੇ ਨਹੀਂ ਆਇਆ। ਹਮਲਾਵਰ ਸੜਕ ਦੇ ਵਿਚਕਾਰ ਲੋਕਾਂ ਦੇ ਸਾਹਮਣੇ ਲੜਕੀ ‘ਤੇ ਤਲਵਾਰ ਨਾਲ ਹਮਲਾ ਕਰਦਾ ਰਿਹਾ। ਤਾਜ਼ਾ ਖ਼ਬਰ ਇਹ ਹੈ ਕਿ ਇਸ ਮਾਮਲੇ ਦੇ ਮੁਲਜ਼ਮ ਨੂੰ ਪੁਲਿਸ ਨੇ ਕੁਝ ਹੀ ਸਮੇਂ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ, ਹਾਲਾਂਕਿ ਉਸ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।
ਮੋਹਾਲੀ ਦੇ ਫੇਜ਼-5 ਸਥਿਤ ਬੈਂਕ ‘ਚ ਕੰਮ ਕਰਦੀ 31 ਸਾਲਾ ਬਲਜਿੰਦਰ ਕੌਰ ਤਿੰਨ ਹੋਰ ਲੜਕੀਆਂ ਨਾਲ ਡਿਊਟੀ ‘ਤੇ ਜਾਣ ਲਈ ਜਿਵੇਂ ਹੀ ਆਟੋ ਤੋਂ ਉਤਰੀ ਤਾਂ ਪਹਿਲਾਂ ਤੋਂ ਹੀ ਇੰਤਜ਼ਾਰ ਕਰ ਰਹੇ ਇਕ ਨੌਜਵਾਨ ਨੇ ਅਚਾਨਕ ਉਨ੍ਹਾਂ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਉਹ ਸੜਕ ‘ਤੇ ਭੱਜ ਗਈ ਪਰ ਹਮਲਾਵਰ ਉਸ ਦਾ ਪਿੱਛਾ ਕਰਦਾ ਰਿਹਾ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਲੜਕੀ ਦੇ ਜ਼ਖਮੀ ਹੋ ਕੇ ਹੇਠਾਂ ਡਿੱਗਣ ਤੋਂ ਬਾਅਦ ਵੀ ਹਮਲਾਵਰ ਉਸ ‘ਤੇ ਹਮਲਾ ਕਰਦੇ ਰਹੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਏ। ਲੜਕੀ ਨੂੰ ਮੁਹਾਲੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article700 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ
Next articleCWC ‘ਚ ਵਿਰੋਧੀ ਧਿਰ ਦੇ ਨੇਤਾ ਬਣਨ ਲਈ ਰਾਹੁਲ ਗਾਂਧੀ ਦੇ ਨਾਂ ‘ਤੇ ਮੋਹਰ