ਮਿੱਠੜਾ ਕਾਲਜ ਦਾ ਬੀ ਐੱਸ ਸੀ ਡਿਜ਼ਾਇਨਿੰਗ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ।

ਕਪੂਰਥਲਾ ,(ਕੌੜਾ)– ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋ ਹਾਲ ਹੀ ਅੰਦਰ ਐਲਾਨੇ ਜਾ ਰਹੇ ਨਤੀਜੇ ਅੰਦਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ ਐੱਸ ਸੀ ਫੈਸ਼ਨ ਡਿਜ਼ਾਇਨਿੰਗ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਸਾਰੇ ਵਿਦਿਆਰਥੀ ਵਧੀਆ ਅੰਕਾਂ ਨਾਲ ਪਾਸ ਹੋਏ।

  ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੁੱਖੀ ਡਾ ਪਰਮਜੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਦਲਜੀਤ ਕੌਰ ਨੇ 75 ਫੀਸਦੀ ਅੰਕ ਹਾਸਲ ਕਰਕੇ ਪਹਿਲਾਂ ਸਥਾਨ, ਕੋਮਲਪ੍ਰੀਤ ਕੌਰ ਨੇ 74 ਫੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਮਹਿਕਪ੍ਰੀਤ ਕੌਰ ਨੇ 73 ਫੀਸਦੀ ਅੰਕਾਂ ਦੁਆਰਾ ਤੀਜਾ ਸਥਾਨ ਹਾਸਲ ਕੀਤਾ।
ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਫੈਸ਼ਨ ਡਿਜ਼ਾਇਨਿੰਗ ਦੀਆਂ ਸਮੂਹ ਵਿਦਿਆਰਥਣਾਂ ਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪ੍ਰੋ ਅਮਨਦੀਪ ਕੌਰ ਤੇ ਸਮੂਹ ਸਟਾਫ਼ ਹਾਜ਼ਰ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਪੰਜਾਬੀ ਸੱਭਿਆਚਾਰ ਦੇ ਪ੍ਰਸਾਰ ਲਈ ਗੁਰਮੁਖੀ, ਗੁਰਬਾਣੀ ਤੇ ਗੱਤਕੇ ਨੂੰ ਪ੍ਰਫੁੱਲਤ ਕਰਨ ਦੀ ਲੋੜ : ਹਰਜੀਤ ਗਰੇਵਾਲ 
Next articleਯੂਨੀਵਰਸਿਟੀ ਕਾਲਜ, ਫੱਤੂਢੀਂਗਾ ਦੇ ਬੀ. ਕਾਮ ਭਾਗ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ