ਹੁਸ਼ਿਆਰਪੁਰ / ਮਾਹਿਲਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) -ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਬੀਐੱਸਸੀ ਫੈਸ਼ਨ ਡਿਜ਼ਾਇਨਿੰਗ ਦੇ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੁਖੀ ਪ੍ਰੋ ਰਾਜਵਿੰਦਰ ਕੌਰ ਨੇ ਦੱਸਿਆ ਕਿ ਬੀਐੱਸਸੀ ਫੈਸ਼ਨ ਡਿਜ਼ਾਇਨਿੰਗ ਦੇ ਤੀਜਾ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥਣ ਅਰਸ਼ਦੀਪ ਕੌਰ ਅਤੇ ਮਨਪ੍ਰੀਤ ਕੌਰ ਨੇ 93.3 ਫੀਸਦੀ ਬਰਾਬਰ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ‘ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਨੇਹਾ ਨੇ 92 ਫੀਸਦੀ ਅੰਕਾਂ ਨਾਲ ਦੂਜਾ ਅਤੇ ਵਿਦਿਆਰਥਣ ਜਸਪਿੰਦਰ ਕੌਰ ਅਤੇ ਪ੍ਰੀਤਿਕਾ ਨੇ 91 ਫੀਸਦੀ ਅੰਕ ਬਰਾਬਰ ਹਾਸਲ ਕਰਕੇ ਸਾਂਝੇ ਤੌਰ ‘ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਸਮੈਸਟਰ ਦੇ ਹੋਰ ਵਿਦਿਆਰਥੀ ਵੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ। ਇਸ ਦੌਰਾਨ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਚੰਗੇ ਨਤੀਜੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



