ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਗੁਰਦਾਸਪੁਰ (ਸਮਾਜ ਵੀਕਲੀ):  ਗੁਰਦਾਸਪੁਰ ਜ਼ਿਲ੍ਹੇ ’ਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀਐੱਸਐੱਫ ਨੇ ਪਾਕਿਸਤਾਨੀ ਤਸਕਰਾਂ ਵੱਲੋਂ ਨਸ਼ੇ ਦੀ ਸਮਗਲਿੰਗ ਦੀ ਕੋਸ਼ਿਸ਼ ਨੂੰ ਨਾਕਾਮ ਬਣਾ ਦਿੱਤਾ। ਇਸ ਦੌਰਾਨ ਨਸ਼ਾ ਤਸਕਰਾਂ ਨਾਲ ਹੋਏ ਮੁਕਾਬਲੇ ’ਚ ਬੀਐੱਸਐੱਫ ਦਾ ਹੈੱਡ ਕਾਂਸਟੇਬਲ ਗਿਆਨ ਚੰਦ ਜ਼ਖ਼ਮੀ ਹੋ ਗਿਆ ਜਿਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਬੀਐੱਸਐੱਫ ਨੇ ਮੌਕੇ ਤੋਂ 49 ਕਿਲੋ ਦੇ ਕਰੀਬ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਹ ਘਟਨਾ ਬੀਓਪੀ ਚੰਦੂ ਵਡਾਲਾ ’ਤੇ ਅੱਜ ਸਵੇਰੇ ਸਵਾ ਪੰਜ ਵਜੇ ਵਾਪਰੀ। ਬੀਐੱਸਐੱਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਅੱਜ ਸਵੇਰੇ ਸਵਾ ਪੰਜ ਵਜੇ ਦੇ ਕਰੀਬ ਚੰਦੂ ਵਡਾਲਾ ਪੋਸਟ ’ਤੇ ਜਵਾਨਾਂ ਨੇ ਸਰਹੱਦ ਉਪਰ ਸੰਘਣੀ ਧੁੰਦ ਦੌਰਾਨ ਹਿਲ-ਜੁਲ ਦੇਖੀ।

ਜਦੋਂ ਜਵਾਨਾਂ ਨੇ ਉਨ੍ਹਾਂ ਨੂੰ ਲਲਕਾਰਿਆ ਤਾਂ ਪਾਕਿਸਤਾਨੀ ਤਸਕਰਾਂ ਨੇ ਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ। ਬੀਐੱਸਐੱਫ ਦੇ ਜਵਾਨਾਂ ਨੇ ਵੀ ਮੋੜਵਾਂ ਜਵਾਬ ਦਿੱਤਾ। ਇਸ ਦੌਰਾਨ ਗਿਆਨ ਚੰਦ ਸਿਰ ’ਤੇ ਗੋਲੀ ਲੱਗਣ ਕਾਰਨ ਗੰਭੀਰ ਫੱਟੜ ਹੋ ਗਿਆ। ਬਾਅਦ ’ਚ ਤਲਾਸ਼ੀ ਲੈਣ ’ਤੇ ਮੌਕੇ ਤੋਂ ਏਕੇ 47 ਦੀਆਂ ਚਾਰ ਮੈਗਜ਼ੀਨਾਂ ਤੇ 74 ਕਾਰਤੂਸ, ਦੋ ਪਿਸਤੌਲਾਂ ਅਤੇ 47 ਕਾਰਤੂਸ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਪੰਜ ਪੋਟਲੀਆਂ ਅਫ਼ੀਮ ਦੀਆਂ ਮਿਲੀਆਂ ਹਨ ਜੋ ਪਲਾਸਟਿਕ ਦੀ ਪਾਈਪ ਰਾਹੀਂ ਕੰਡਿਆਲੀ ਤਾਰ ਵਿੱਚ ਪਾ ਕੇ ਭੇਜੀ ਗਈ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ
Next articleਬਜਟ ਇਜਲਾਸ: ਕਿਸਾਨੀ, ਮਹਿੰਗਾਈ, ਬੇਰੁਜ਼ਗਾਰੀ ਅਤੇ ਸਰਹੱਦੀ ਿਵਵਾਦ ਦੇ ਮੁੱਦੇ ਉਠਾਏਗੀ ਕਾਂਗਰਸ