ਪਾਕਿਸਤਾਨ ਵੱਲੋਂ ਆਏ ਡਰੋਨ ’ਤੇ ਬੀਐੱਸਐੱਫ ਜਵਾਨਾਂ ਵੱਲੋਂ ਫਾਇਰਿੰਗ

ਗੁਰਦਾਸਪੁਰ  (ਸਮਾਜ ਵੀਕਲੀ):  ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 58 ਬਟਾਲੀਅਨ ਦੀ ਆਦੀਆਂ ਬੀਓਪੀ ਵਿੱਚ ਬੀਐੱਸਐੱਫ ਦੇ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਇੱਕ ਪਾਕਿਸਤਾਨੀ ਡਰੋਨ ’ਤੇ ਗੋਲੀਆਂ ਚਲਾਈਆਂ ਹਨ। ਡਿਊਟੀ ’ਤੇ ਤਾਇਨਾਤ ਬੀਐੱਸਐੱਫ ਜਵਾਨਾਂ ਨੇ ਰਾਤ ਦੇ ਸਮੇਂ ਪਾਕਿਸਤਾਨ ਵੱਲੋਂ ਆਉਂਦੇ ਡਰੋਨ ਦੀ ਆਵਾਜ਼ ਸੁਣੀ, ਜਿਸ ਮਗਰੋਂ ਉਨ੍ਹਾਂ 166 ਫਾਇਰ ਕੀਤੇ। ਜਾਣਕਾਰੀ ਅਨੁਸਾਰ ਇਹ ਡਰੋਨ ਕਰੀਬ 11 ਮਿੰਟ ਭਾਰਤੀ ਖੇਤਰ ਵਿੱਚ ਰਿਹਾ ਤੇ ਇਸ ਦੌਰਾਨ ਡਰੋਨ ਨੇ ਚਾਰ ਵਾਰ ਭਾਰਤੀ ਇਲਾਕੇ ਵਿੱਚ ਅਗਾਂਹ ਵਧਣ ਦੀ ਕੋਸ਼ਿਸ਼ ਕੀਤੀ, ਪਰ ਜਵਾਨਾਂ ਵੱਲੋਂ ਕੀਤੀ ਗਈ ਗੋਲੀਬਾਰੀ ਮਗਰੋਂ ਇਹ ਡਰੋਨ ਪਾਕਿਸਤਾਨ ਵੱਲ ਪਰਤ ਗਿਆ। ਅੱਜ ਤੜਕਸਾਰ ਬੀਐੱਸਐੱਫ ਅਤੇ ਦੋਰਾਂਗਲਾ ਥਾਣੇ ਦੀ ਪੁਲੀਸ ਵੱਲੋਂ ਇਲਾਕੇ ਵਿੱਚ ਸਾਂਝੀ ਸਰਚ ਮੁਹਿੰਮ ਚਲਾਈ ਗਈ, ਪਰ ਕੋਈ ਇਤਰਾਜ਼ਯੋਗ ਵਸਤੂ ਨਹੀਂ ਮਿਲੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਸ਼ਾ ਤਸਕਰੀ ਨਾਲ ਨਜਿੱਠਣ ਲਈ ਐਂਟੀ-ਡਰੋਨ ਤਕਨਾਲੋਜੀ ਵਿਕਸਤ ਕਰਨ ਦੀ ਲੋੜ: ਮਾਨ
Next articleਪ੍ਰਧਾਨ ਮੰਤਰੀ ਨੇ 2047 ਤੱਕ ਭਾਰਤ ਨੂੰ ਅੱਵਲ ਬਣਾਉਣ ਦਾ ਟੀਚਾ ਮਿੱਥਿਆ: ਸ਼ਾਹ