ਮੋਗਾ (ਸਮਾਜ ਵੀਕਲੀ): ਬੀਐੱਸਐੱਫ ਨੇ ਪਾਕਿਸਤਾਨੀ ਨੌਜਵਾਨ ਨੂੰ ਉਦੋਂ ਗੋਲੀ ਮਾਰ ਕੇ ਮਾਰ ਦਿੱਤਾ, ਜਦੋਂ ਉਹ ਬੁੱਧਵਾਰ ਰਾਤ ਫਿਰੋਜ਼ਪੁਰ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਘੁਸਪੈਠ ਕਰ ਗਿਆ। ਇਹ ਘਟਨਾ ਸਰਹੱਦੀ ਨਿਗਰਾਨੀ ਚੌਕੀ ਕੇਐੱਸ ਵਾਲਾ ਦੀ ਹੈ। ਅਧਿਕਾਰੀਆਂ ਮੁਤਾਬਕ ਪਹਿਲਾਂ ਘੁਸਪੈਠੀਏ ਨੂੰ ਜਵਾਨਾਂ ਨੇ ਲਲਕਾਰਿਆ ਪਰ ਉਹ ਰੁਕਿਆ ਨਹੀਂ। ਇਸ ਤੋਂ ਬਾਅਦ ਬੀਐੱਸਐੱਫ ਦੇ ਜਵਾਨਾਂ ਨੇ ਘੁਸਪੈਠੀਏ ‘ਤੇ ਗੋਲੀਬਾਰੀ ਕੀਤੀ ਜਿਸ ਵਿਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly