HOME ਬਸਪਾ ਵੱਲੋਂ ਸਰਕਾਰ ਖ਼ਿਲਾਫ਼ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ...

ਬਸਪਾ ਵੱਲੋਂ ਸਰਕਾਰ ਖ਼ਿਲਾਫ਼ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਖੁਰਾਲਗੜ੍ਹ ਵਿਖੇ ਠੇਕਿਆਂ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ

ਬਲਾਚੌਰ   (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ ) ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਜੀ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਸੰਭਾਲੋ ਮੁਹਿੰਮ ਦੇ ਤਹਿਤ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਚਰਨਜੀਤ ਸੁਮਨ ਪ੍ਰਧਾਨ ਵਿਧਾਨ ਸਭਾ ਹਲਕਾ ਬਲਾਚੌਰ, ਤੇ ਇੰਚਾਰਜ ਭੁਪਿੰਦਰ ਬੇਗਮਪੁਰੀ ਜੀ ਦੀ ਅਗਵਾਈ ਵਿੱਚ ਕੱਢਿਆ ਗਿਆ ਇਹ ਰੋਸ ਪ੍ਰਦਰਸ਼ਨ ਸ਼੍ਰੀ ਖੁਰਾਲਗੜ੍ਹ ਸਾਹਿਬ ਖੋਲੇ ਗਏ ਤਿੰਨ ਸ਼ਰਾਬ ਦੀ ਠੇਕਿਆਂ ਅਤੇ ਪੰਜਾਬ ਅੰਦਰ ਹੋ ਰਹੀ ਬਾਬਾ ਸਾਹਿਬ ਡਾਕਟਰ ਭੀਮ ਰਾਓ ਜੀ ਦੀ ਬੇਅਦਬੀ ਸਬੰਧੀ ਕੱਢਿਆ ਗਿਆ ਇਸ ਰੋਸ ਪ੍ਰਦਰਸ਼ਨ ਵਿੱਚ ਸ੍ਰੀ ਪ੍ਰਵੀਨ ਬੰਗਾ ਜਨਰਲ ਸਕੱਤਰ ਬਹੁਜਨ ਸਮਾਜ ਪਾਰਟੀ, ਸੂਬਾ ਸਕੱਤਰ ਦਿਲਬਾਗ ਚੰਦ ਮਹਿੰਦੀਪੁਰ, ਜਿਲਾ ਪ੍ਰਧਾਨ ਸਰਬਜੀਤ ਸਿੰਘ ਜਾਫਰਪੁਰ, ਗੁਰਮੁਖ ਸਿੰਘ ਨੌਰਥ ਐਮ ਸੀ, ਹਰਗੋਪਾਲ ਸਿੰਘ ਸਾਬਕਾ ਐਮ ਐਲ ਏ,ਜਿਲਾ ਇੰਚਾਰਜ ਦਵਿੰਦਰ ਸੀਮਰ, ਜਿਲਾ ਜਨਰਲ ਸਕੱਤਰ ਮਨਜੀਤ ਸਿੰਘ ਸੂਦ ਉਚੇਚੇ ਤੌਰ ਤੇ ਸ਼ਾਮਿਲ ਹੋਏ ਇਸ ਰੋਜ਼ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਅਤੇ ਸੂਬਾ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਗਵਰਨਰ ਦੇ ਨਾਮ ਤਹਿਸੀਲਦਾਰ ਬਲਾਚੌਰ ਨੂੰ ਇੱਕ ਮੈਂਬਰ ਮੰਗ ਪੱਤਰ ਸੌਂਪਿਆ ਗਿਆ ਇਸ ਰੋਸ ਪ੍ਰਦਰਸ਼ਨ ਵਿੱਚ ਤੇ ਤਹਿਸੀਲ ਬਲਾਚੌਰ ਦੀ ਸਾਰੀ ਬਸਪਾ ਟੀਮ ਨੇ ਪੂਰਨ ਸਹਿਯੋਗ ਦਿੱਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਏਜੰਟਾਂ ਤੋਂ ਪਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੇ ਨੌਜਵਾਨ ਦਾ ਪਰਿਵਾਰ ਇਨਸਾਫ਼ ਦੀ ਉਡੀਕ ‘ਚ
Next articleਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਨਾਲ ਮਨੁੱਖੀ ਸਰੀਰ ਵਿਚ ਗੁਰਦੇ ਦੀ ਪੱਥਰੀ ਬਣਦੀ ਹੈ : ਡਾ. ਅਮਿਤ ਸੰਧੂ