ਜਲੰਧਰ।(ਸਮਾਜ ਵੀਕਲੀ) ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਦੇ ਹੱਕ ’ਚ ਅੱਜ ਜਲੰਧਰ ਸ਼ਹਿਰ ’ਚ ਵੱਡਾ ਰੋਡ ਸ਼ੋਅ ਕੱਢਿਆ ਗਿਆ। ਇਹ ਰੋਡ ਸ਼ੋਅ ਮਕਸੂਦਾਂ ਤੋਂ ਸ਼ੁਰੂ ਹੋਇਆ ਤੇ ਜਲੰਧਰ ਨੋਰਥ, ਜਲੰਧਰ ਸੈਂਟਰਲ ਹਲਕਿਆਂ ’ਚੋਂ ਹੁੰਦਾ ਹੋਇਆ ਜਲੰਧਰ ਕੈਂਟ ’ਚ ਜਾ ਕੇ ਸਮਾਪਤ ਹੋਇਆ। ਇਸ ਦੌਰਾਨ ਰਾਹ ’ਚ ਜਗ੍ਹਾ-ਜਗ੍ਹਾ ਲੋਕਾਂ ਨੇ ਐਡਵੋਕੇਟ ਬਲਵਿੰਦਰ ਕੁਮਾਰ ਦਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਜਿਤਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਸੰਬੋਧਿਤ ਕਰਦੇ ਹੋਏ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਬਾਕੀ ਸਾਰੀਆਂ ਪਾਰਟੀਆਂ ਨੂੰ ਵੋਟਾਂ ਪਾ ਕੇ ਸਰਕਾਰ ਬਣਾਉਣ ਤੇ ਐਮਪੀ-ਐਮਐਲਏ ਬਣਨ ਦਾ ਮੌਕਾ ਦਿੱਤਾ, ਪਰ ਇਨ੍ਹਾਂ ਪਾਰਟੀਆਂ ਨੇ ਲੋਕਾਂ ਤੋਂ ਪਾਵਰ ਲੈ ਕੇ ਉਨ੍ਹਾਂ ਨੂੰ ਹੀ ਬਦਹਾਲੀ ਵੱਲ ਧੱਕਣ ਦਾ ਕੰਮ ਕੀਤਾ ਹੈ। ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਮਾੜੀਆਂ ਨੀਤੀਆਂ ਲਾਗੂ ਕਰਕੇ ਸਿਹਤ, ਸਿੱਖਿਆ, ਰੁਜ਼ਗਾਰ ਨੂੰ ਲੋਕਾਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕ ਇਸ ਵਾਰ ਮੌਕਾ ਬਸਪਾ ਨੂੰ ਜ਼ਰੂਰ ਦੇਣ। ਉਹ ਜਿੱਤ ਕੇ ਜਲੰਧਰ ਵਾਸੀਆਂ ਨੂੰ ਸਿਹਤ, ਸਿੱਖਿਆ, ਰੁਜ਼ਗਾਰ ਤੇ ਸੁਰੱਖਿਅਤ ਮਾਹੌਲ ਦੇਣ ਦਾ ਪ੍ਰਬੰਧ ਕਰਨਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ