ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਬਹੁਜਨ ਸਮਾਜ ਪਾਰਟੀ ਦੇ ਜੁਝਾਰੂ ਆਗੂ ਤੇ ਸੂਬਾਈ ਜਨਰਲ ਸਕੱਤਰ ਰਾਜਿੰਦਰ ਸਿੰਘ ਰਾਜਾ ਨੰਨਹੇੜੀਆ ਨੂੰ ਗਹਿਰਾ ਸਦਮਾ ਲੱਗਿਆ ਹੈ। ਉਹਨਾਂ ਦੇ ਵੱਡੇ ਭਰਾ ਜਸਵਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ ਜਸਵਿੰਦਰ ਸਿੰਘ ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਸਨ। ਇੱਥੇ ਦੱਸਿਆ ਜਾਂਦਾ ਹੈ ਕਿ ਜਸਵਿੰਦਰ ਸਿੰਘ ਭਾਰਤੀ ਫ਼ੌਜ ਤੋਂ ਸੇਵਾ ਮੁਕਤ ਹੋਏ ਹਨ ਜਿਥੇ ਜਸਵਿੰਦਰ ਸਿੰਘ ਨੇ ਭਾਰਤ ਮਾਤਾ ਦੀ ਸੇਵਾ ਕਰ ਰਹੇ ਹਨ ਅਤੇ ਜਸਵਿੰਦਰ ਸਿੰਘ ਦੀ ਮੌਤ ਨਾਲ ਪਰਿਵਾਰ ਤੇ ਬਹੁਜਨ ਸਮਾਜ ਨੂੰ ਵੱਡਾ ਘਾਟਾ ਪਿਆ ਹੈ। ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਵਿਧਾਇਕ ਡਾ ਨਛੱਤਰ ਪਾਲ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਮੇਸ਼ਰ ਸਿੰਘ ਦੂਲੋ, ਅਜੀਤ ਸਿੰਘ ਭੈਣੀ, ਪ੍ਰਵੀਨ ਬੰਗਾ, ਐਡਵੋਕੇਟ ਬਲਵਿੰਦਰ ਕੁਮਾਰ, ਰਵਿੰਦਰ ਬੀਕਾ, ਕਾਂਗਰਸੀ ਆਗੂ ਹਰਮਿੰਦਰ ਸਿੰਘ ਲੱਕੀ ਨੇ ਨਨਹੇੜੀਆ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly