ਬਸਪਾ ਵੱਲੋਂ ਰਵਨੀਤ ਬਿੱਟੂ ਤੇ ਹਰਦੀਪ ਪੁਰੀ ਖ਼ਿਲਾਫ਼ ਮੋਟਰਸਾਈਕਲ ਰੈਲੀ

ਨੰਗਲ,  (ਸਮਾਜ ਵੀਕਲੀ): ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਤਖ਼ਤ ਕੇਸਗੜ੍ਹ ਸਾਹਿਬ ਤੱਕ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਆਗੂ ਹਰਦੀਪ ਪੁਰੀ ਵੱਲੋਂ ਪਾਰਟੀ ਵਰਕਰਾਂ ਲਈ ਵਰਤੀ ਗਈ ਗਲਤ ਸ਼ਬਦਾਵਲੀ ਦੇ ਵਿਰੋਧ ਵਿੱਚ ਮੋਟਰਸਾਈਕਲ ਰੈਲੀ ਕੱਢੀ ਗਈ, ਜਿਸ ਦਾ ਨੰਗਲ ਪਹੁੰਚਣ ’ਤੇ ਅਕਾਲੀ ਦਲ ਬਾਦਲ ਦੇ ਆਗੂਆਂ ਤੇ ਵਰਕਰਾਂ ਨੇ ਸਵਾਗਤ ਕੀਤਾ। ਇਸ ਮੌਕੇ ਗੁਰਦੀਪ ਸਿੰਘ ਬਾਵਾ ਨੇ ਸੁਰਜੀਤ ਸਿੰਘ ਗੜ੍ਹੀ ਦਾ ਸਰੋਪਾ ਪਾਕੇ ਸਵਾਗਤ ਕੀਤਾ।

ਪੰਜਾਬ ਬਸਪਾ ਦੇ ਪ੍ਰਧਾਨ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿਟੂ ਨੇ ਪਿਛਲੇ ਦਿਨੀਂ ਗੁਰੂ ਗ੍ਰੰਥ ਸਾਹਿਬ ਦੀ ਵਿਚਾਰਧਾਰਾ ਦੇ ਉਲਟ ਬਿਆਨ ਦਿੱਤਾ ਸੀ, ਜਿਸ ਦੇ ਵਿਰੋਧ ਵਜੋਂ ਬਸਪਾ ਵੱਲੋਂ ਅੱਜ ਦੂਜੀ ਮੋਟਰਸਾਈਕਲ ਰੈਲੀ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਪੰਜਾਬ ਸਰਕਾਰ ਨੇ ਰਵਨੀਤ ਸਿੰਘ ਬਿੱਟੂ ਤੇ ਭਾਜਪਾ ਨੇ ਹਰਦੀਪ ਸਿੰਘ ਪੁਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਜੇਕਰ ਕਾਰਵਾਈ ਨਹੀਂ ਹੋਈ ਤੀਜੀ ਰੈਲੀ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੱਕ ਕੱਢੀ ਜਾਵੇਗੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਫਾਇਜ਼ਰ ਵੱਲੋਂ ਕਰੋਨਾ ਰੋਕੂ ਵੈਕਸੀਨ ਦੇ ਤੀਜੇ ਡੋਜ਼ ਦੀ ਲੋੜ ’ਤੇ ਜ਼ੋਰ
Next articleਬਡੂੰਗਰ ਦੀ ਪੁਸਤਕ ‘ਸਾਡੇ ਕੌਮੀ ਹੀਰੇ ਸਿੱਖ ਜਰਨੈਲ’ ਲੋਕ ਅਰਪਣ