ਜਲੰਧਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਸ਼੍ਰੀ ਗੁਰੂ ਰਵਿਦਾਸ ਸਭਾ, ਪਿੰਡ–ਵੱਲੋਂ ਪਾਸ ਕੀਤਾ ਗਿਆ ਮਤਾ ਇਹ ਮਤਾ ਸ਼੍ਰੀ ਗੁਰੂ ਰਵਿਦਾਸ ਸਭਾ, ਪਿੰਡ ਵੱਲੋਂ ਸਰਬ ਸੰਮਤੀ ਨਾਲ ਪਾਸ ਕੀਤਾ ਜਾਂਦਾ ਹੈ ਕਿ ਸਾਹਿਬ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਖੁਰਾਲਗੜ੍ਹ ਸਾਹਿਬ ਵਿਖੇ ਪੰਜਾਬ ਦੀ ਮੌਜੂਦਾ ‘ਆਮ ਆਦਮੀ ਪਾਰਟੀ’ ਦੀ ਸਰਕਾਰ ਵੱਲੋਂ ਖੋਲ੍ਹੇ ਗਏ ਤਿੰਨ ਸ਼ਰਾਬ ਦੇ ਠੇਕਿਆਂ ਅਤੇ ਗੁਰੂ ਘਰਾਂ ਦੇ ਆਸ-ਪਾਸ ਚਲਾਈਆਂ ਜਾ ਰਹੀਆਂ ਨਾਜਾਇਜ਼ ਸ਼ਰਾਬ ਦੀਆਂ ਬ੍ਰਾਂਚਾਂ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਜਾਵੇ। ਸਭਾ ਇਹ ਜ਼ੋਰਦਾਰ ਮੰਗ ਕਰਦੀ ਹੈ ਕਿ ਉਕਤ ਸਾਰੇ ਸ਼ਰਾਬ ਦੇ ਠੇਕੇ ਅਤੇ ਨਾਜਾਇਜ਼ ਬ੍ਰਾਂਚਾਂ ਤੁਰੰਤ ਬੰਦ ਕੀਤੀਆਂ ਜਾਣ। ਅਸੀਂ ਸਰਕਾਰ ਦੀ ਇਸ ਨੀਤੀ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ ਤਹਿਤ ਸਾਡੇ ਸ਼ਰਧਾ ਅਤੇ ਪਵਿੱਤਰ ਸਥਾਨ ਨੂੰ ਸ਼ਰਾਬ ਦੇ ਸਥਾਨ ਵਜੋਂ ਵਿਕਸਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਸ਼੍ਰੀ ਗੁਰੂ ਰਵਿਦਾਸ ਸਭਾ, ਪਿੰਡ, ਬਹੁਜਨ ਸਮਾਜ ਪਾਰਟੀ ਵੱਲੋਂ ਖੁਰਾਲਗੜ੍ਹ ਸਾਹਿਬ ਦੀ ਧਰਤੀ ਨੂੰ ਪਵਿੱਤਰ ਧਰਤੀ ਐਲਾਨਣ ਅਤੇ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਚਲਾਈ ਗਈ ਮੁਹਿੰਮ ਦਾ ਪੂਰਨ ਸਮਰਥਨ ਕਰਦੀ ਹੈ। ਅਸੀਂ ਇਸ ਪਵਿੱਤਰ ਸਥਾਨ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਕਰਨ ਦਾ ਪ੍ਰਣ ਕਰਦੇ ਹਾਂ ਇਹ ਸ਼ਬਦ ਸ ਅਵਤਾਰ ਸਿੰਘ ਕਰੀਮਪੁਰੀ ਜੀ ਨੇ ਕਹੇ ਹਨ ਹਰੇਕ ਪਿੰਡ ਪਿੰਡ ਸ਼ਹਿਰਾਂ ਮੁਹੱਲਿਆਂ ਕਸਬਿਆਂ ਵਿੱਚੋਂ ਮੱਤੇ ਪੁਆਏ ਜਾਣ ਕਿ ਗੁਰੂ ਰਵਿਦਾਸ ਮਹਾਰਾਜ ਜੀ ਮਹਾਰਾਜ ਜੀ ਗੰਗਾ ਜਲ ਦੀ ਬਣੀ ਹੋਈ ਸ਼ਰਾਬ ਨੂੰ ਵੀ ਲੱਤ ਮਾਰਦੇ ਹਨ ਇਸ ਲਈ ਸ੍ਰੀ ਖੁਰਾਲਗੜ੍ਹ ਸਾਹਿਬ ਜੀ ਨੂੰ ਪਵਿੱਤਰ ਬਨਾਉਣ ਲਈ ਸਭ ਸੰਗਤਾਂ ਮੱਤੇ ਪਾਉਣ ਅਤੇ ਸਰਕਾਰ ਪ੍ਰਤੀ ਰੋਸ ਜਾਰੀ ਕਰਨ।
ਬਸਪਾ ਦੇ ਆਗੂ ਅਤੇ ਸ੍ਰੀ ਗੁਰੂ ਰਵਿਦਾਸ ਸਭਾਵਾਂ ਦੇ ਆਗੂ ਇਹ ਮਤੇ ਸ੍ਰੀ ਗੁਰੂ ਰਵਿਦਾਸ ਸਭਾਵਾਂ ਅਤੇ ਸੰਗਤਾਂ ਤੋਂ ਪਿੰਡਾਂ ਅਤੇ ਸ਼ਹਿਰਾਂ ਚੋਂ ਪਾਸ ਕਰਵਾ ਕੇ ਪਾਰਟੀ ਨੂੰ ਭੇਜਣ-ਕਰੀਮਪੁਰੀ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


