HOME ਬਸਪਾ ਦੇ ਮੁੱਖ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ 27 ਜੁਲਾਈ ਨੂੰ ਪੰਜਾਬ ਆਉਣਗੇ,...

ਬਸਪਾ ਦੇ ਮੁੱਖ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ 27 ਜੁਲਾਈ ਨੂੰ ਪੰਜਾਬ ਆਉਣਗੇ, ਆਕਾਸ਼ ਆਨੰਦ ਸੂਬਾ ਦਫਤਰ ਵਿੱਚ ਬਸਪਾ ਲੀਡਰਸ਼ਿਪ ਨਾਲ ਰੂਬਰੂ ਹੋਣਗੇ : ਰਣਧੀਰ ਸਿੰਘ ਬੈਣੀਵਾਲ

ਸੂਬਾ ਪੱਧਰੀ ਮੀਟਿੰਗ ਵਿੱਚ ਵਿਪੁਲ ਕੁਮਾਰ ਤੇ ਡਾ. ਕਰੀਮਪੁਰੀ ਨੇ ਬਸਪਾ ਸੰਗਠਨ ਦੀ ਮਜ਼ਬੂਤੀ ਬਾਰੇ ਕੀਤੀ ਚਰਚਾ

ਜਲੰਧਰ   (ਸਮਾਜ ਵੀਕਲੀ)   ਬਹੁਜਨ ਸਮਾਜ ਪਾਰਟੀ (ਬਸਪਾ) ਦੀ ਅੱਜ ਐਤਵਾਰ ਨੂੰ ਸੂਬਾ ਪੱਧਰੀ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਬਸਪਾ ਦੇ ਸੂਬਾ ਇੰਚਾਰਜ ਵਿਪੁਲ ਕੁਮਾਰ, ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ, ਸੂਬਾ ਕੋਆਰਡੀਨੇਟਰ ਪ੍ਰਜਾਪਤੀ ਅਜੀਤ ਸਿੰਘ ਭੈਣੀ, ਚੌਧਰੀ ਗੁਰਨਾਮ ਸਿੰਘ, ਕੁਲਦੀਪ ਸਿੰਘ ਸਰਦੂਲਗੜ ਤੇ ਤੀਰਥ ਰਾਜਪੁਰਾ ਵੀ ਹਾਜ਼ਰ ਸਨ। ਇਸ ਦੌਰਾਨ ਬਸਪਾ ਦੇ ਰਾਸ਼ਟਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਦੱਸਿਆ ਕਿ ਪਾਰਟੀ ਦੇ ਮੁੱਖ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ 27 ਜੁਲਾਈ ਨੂੰ ਪੰਜਾਬ ਆਉਣਗੇ। ਬਸਪਾ ਦੇ ਸੂਬਾ ਦਫਤਰ ਵਿਖੇ ਪਾਰਟੀ ਲੀਡਰਸ਼ਿਪ ਨਾਲ ਮੀਟਿੰਗ ਦੌਰਾਨ ਉਨ੍ਹਾਂ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਆਕਾਸ਼ ਆਨੰਦ ਪਾਰਟੀ ਦੇ ਜਲੰਧਰ ਵਿਖੇ ਸੂਬਾ ਦਫਤਰ ਵਿਖੇ ਸੁਬਾਈ ਲੀਡਰਸ਼ਿਪ, ਜ਼ੋਨ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੇ ਨਾਲ ਗੱਲਬਾਤ ਕਰਨਗੇ। ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਆਕਾਸ਼ ਆਨੰਦ ਵੱਲੋਂ ਦੇਸ਼ ਭਰ ਵਿੱਚ ਦੌਰੇ ਕਰਕੇ ਪਾਰਟੀ ਕੇਡਰ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਹੀ ਉਹ ਪੰਜਾਬ ਵਿੱਚ ਵੀ ਪਾਰਟੀ ਲੀਡਰਸ਼ਿਪ ਤੇ ਸੰਗਠਨ ਦੇ ਅਹੁਦੇਦਾਰਾਂ ਦੇ ਨਾਲ ਮੀਟਿੰਗ ਕਰਨ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਵਿੱਚ ਬਸਪਾ ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ ਜਾਵੇਗੀ। ਉਹ ਲੀਡਰਸ਼ਿਪ ਵਿੱਚ ਜੋਸ਼ ਭਰਨ ਦਾ ਕੰਮ ਕਰਨਗੇ, ਤਾਂ ਕਿ ਬਸਪਾ ਨੂੰ ਸੂਬੇ ਵਿੱਚ ਹੋਰ ਮਜ਼ਬੂਤ ਕੀਤਾ ਜਾ ਸਕੇ ਤੇ ਪਾਰਟੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀ ਸੱਤਾ ਹਾਸਿਲ ਕਰਕੇ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੱਢ ਸਕੇ, ਜੋ ਕਿ ਅਜੇ ਤੱਕ ਸੱਤਾਂ ਵਿੱਚ ਰਹੀਆਂ ਪਾਰਟੀਆਂ ਨਹੀਂ ਕਰ ਸਕੀਆਂ। ਇਸ ਮੌਕੇ ਸ੍ਰੀ ਬੈਣੀਵਾਲ ਨੇ ਇਹ ਵੀ ਕਿਹਾ ਕਿ ਪਿਛਲੀਆਂ ਕਾਂਗਰਸ ਦੀਆਂ ਸਰਕਾਰਾਂ ਦੀ ਤਰ੍ਹਾਂ ਹੀ ਹੁਣ ਭਾਜਪਾ ਵੱਲੋਂ ਲੋਕਾਂ ਦੇ ਹੱਕਾਂ ਨੂੰ ਦੇਸ਼ ਭਰ ਵਿੱਚ ਕੁਚਲਣ ਦਾ ਕੰਮ ਕੀਤਾ ਜਾ ਰਿਹਾ ਹੈ। ਰੋਜ਼ਾਨਾ ਹੀ ਦਲਿਤਾਂ, ਪੱਛੜੇ ਵਰਗਾਂ, ਧਾਰਮਿਕ ਘੱਟ ਗਿਣਤੀਆਂ ’ਤੇ ਹਮਲੇ ਕੀਤੇ ਜਾ ਰਹੇ ਹਨ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪੀੜਤ ਲੋਕ ਬਸਪਾ ਰਾਹੀਂ ਸੱਤਾਂ ਹਾਸਲ ਕਰਕੇ ਹੀ ਇਨ੍ਹਾਂ ਹਮਲਿਆਂ ਨੂੰ ਰੋਕ ਸਕਦੇ ਹਨ। ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਦਾ ਕੰਮ ਬਸਪਾ ਮੁਖੀ ਭੈਣ ਕੁਮਾਰੀ ਮਾਇਆਵਤੀ ਨੇ ਯੂਪੀ ਵਿੱਚ ਆਪਣੀ ਸਰਕਾਰ ਦੌਰਾਨ ਕਰਕੇ ਵੀ ਦਿਖਾਇਆ ਹੈ। ਮੀਟਿੰਗ ਦੌਰਾਨ ਬਸਪਾ ਸੂਬਾ ਇੰਚਾਰਜ ਵਿਪੁਲ ਕੁਮਾਰ ਨੇ ਬਸਪਾ ਸੰਗਠਨ ਦੀ ਮਜ਼ਬੂਤੀ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪੰਜਾਬ ਵਿੱਚ ਆਪ ਸਰਕਾਰ ਦੇ ਰਾਜ ਵਿੱਚ ਦਲਿਤਾਂ, ਗਰੀਬਾਂ, ਕਿਰਤੀ ਕਿਸਾਨਾਂ ਨਾਲ ਧੱਕੇਸ਼ਾਹੀਆਂ ਕੀਤੀਆਂ ਜਾ ਰਹੀਆਂ, ਜਿਸ ਦਾ ਬਸਪਾ ਡਟ ਕੇ ਵਿਰੋਧ ਕਰਦੀ ਹੈ। ਮੀਟਿੰਗ ਵਿੱਚ ਬਸਪਾ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ, ਹਰਭਜਨ ਸਿੰਘ ਬਜਹੇੜੀ, ਲਾਲ ਚੰਦ ਔਜਲਾ, ਲਾਲ ਸਿੰਘ ਸੁਲਹਾਣੀ, ਪ੍ਰਵੀਨ ਬੰਗਾ, ਚਮਕੌਰ ਸਿੰਘ ਵੀਰ, ਇੰਜ. ਜਸਵੰਤ ਰਾਏ, ਪਰਮਜੀਤ ਮੱਲ, ਜਗਦੀਸ਼ ਸ਼ੇਰਪੁਰੀ, ਸਲਵਿੰਦਰ ਕੁਮਾਰ ਆਦਿ ਆਗੂ ਵੀ ਮੌਜ਼ੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵਿਰਕ ਖੁਰਦ ਵਿਚ ਵਿਸ਼ਾਲ ਮੈਡੀਕਲ ਕੈਂਪ
Next articleਬੰਗਾ ਵਿੱਚ ਪ੍ਰਸਿੱਧ ਗੀਤਕਾਰ ਮਦਨ ਜਲੰਧਰੀ ਦਾ ਗੋਲਡ ਮੈਡਲ ਨਾਲ ਸਨਮਾਨ ਹੋਵੇਗਾ।