ਬਸਪਾ ਦੇ ਮਿਸ਼ਨਰੀ ਵਰਕਰ ਨੂੰ ਅੱਜ ਬਸਪਾ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ

 ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ )  ਸਾਹਿਬ ਕਾਂਸ਼ੀ ਰਾਮ ਜੀ ਦੇ ਅੰਦੋਲਨ ਨਾਲ ਜੁੜੇ ਮਿਸ਼ਨਰੀ ਪਰਿਵਾਰ ਚੋਂ ਵਿਧਾਨਸਭਾ ਹਲਕਾ ਨਕੋਦਰ ਦੇ ਬਸਪਾ ਆਗੂ ਬਲਦੇਵ ਪਰਕਾਸ਼ ਜੀ ਬੀਤੇ ਦਿਨੀਂ ਬੇਵਕਤੀ ਸਦੀਵੀ ਵਿਛੋੜਾ ਦੇ ਗਏ ਸਨ ਉਨ੍ਹਾਂ ਦੇ ਸਰਧਾਂਜਲੀ ਸਮਾਗਮ ਵਿੱਚ ਗਿੰਡਾ ਪਰਿਵਾਰ ਨਾਲ ਦੁਖ ਸਾਂਝਾ ਕਰਨ ਲਈ ਹੋਰਨਾਂ ਤੋ ਇਲਾਵਾ ਵਿਸ਼ੇਸ਼ ਤੋਰ ਤੇ ਬਸਪਾ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ ਇਸ ਮੌਕੇ ਤੇ ਪ੍ਰਵੀਨ ਬੰਗਾ ਇੰਚਾਰਜ ਹਲਕਾ ਆਨੰਦਪੁਰ ਸਾਹਿਬ, ਐਡਵੋਕੇਟ ਬਲਵਿੰਦਰ ਕੁਮਾਰ ਜਨਰਲ ਸਕੱਤਰ ਬਸਪਾ ਪੰਜਾਬ ਅਤੇ ਲੋਕ ਸਭਾ ਜਲੰਧਰ ਅਤੇ ਵਿਧਾਨ ਸਭਾ ਨਕੋਦਰ ਦੇ ਸਾਰੇ ਆਗੂ ਤੇ ਵਰਕਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਡਾ ਸੁਖਵਿੰਦਰ ਸੁੱਖੀ ਐਮ ਐਲ ਏ ਬੰਗਾ ਬਣੇ ਮੰਤਰੀ
Next articleਮੇਲੇ ਵਿੱਚ ਗਜਰੇਲੇ ਅਤੇ ਚਾਹ ਦੇ ਲੰਗਰ ਲਗਾਏ ਗਏ – ਅਮਰਜੀਤ ਕਰਨਾਣਾ