HOME ਬਸਪਾ ਨੇ ਉੱਘੇ ਵਕੀਲ ਐਡਵੋਕੇਟ ਪ੍ਰਿਤਪਾਲ ਸਿੰਘ ਨੂੰ ਜਲੰਧਰ ਵੈਸਟ ਦਾ ਇੰਚਾਰਜ...

ਬਸਪਾ ਨੇ ਉੱਘੇ ਵਕੀਲ ਐਡਵੋਕੇਟ ਪ੍ਰਿਤਪਾਲ ਸਿੰਘ ਨੂੰ ਜਲੰਧਰ ਵੈਸਟ ਦਾ ਇੰਚਾਰਜ ਲਗਾਇਆ

ਜਲੰਧਰ  (ਸਮਾਜ ਵੀਕਲੀ)  ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਉੱਘੇ ਵਕੀਲ ਐਡਵੋਕੇਟ ਪ੍ਰਿਤਪਾਲ ਸਿੰਘ ਨੂੰ ਪਾਰਟੀ ਦਾ ਜਲੰਧਰ ਵੈਸਟ ਵਿਧਾਨਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਬਸਪਾ ਦੇ ਸੂਬਾ ਦਫਤਰ ਵਿਖੇ ਇਸ ਨਿਯੁਕਤੀ ਦਾ ਐਲਾਨ ਅੱਜ ਐਤਵਾਰ ਨੂੰ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੀਤਾ। ਵਿਧਾਨਸਭਾ ਹਲਕਾ ਜਲੰਧਰ ਵੈਸਟ ਦੀ ਇੱਕ ਮੀਟਿੰਗ ਬਸਪਾ ਦੇ ਸੂਬਾ ਦਫਤਰ ਵਿਖੇ ਰੱਖੀ ਗਈ ਸੀ। ਇਸ ਦੌਰਾਨ ਡਾ. ਅਵਤਾਰ ਸਿੰਘ ਕਰੀਮਪੁਰੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਡਾ. ਕਰੀਮਪੁਰੀ ਨੇ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦਾ ਸੁਨੇਹਾ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਦਿੱਤਾ ਅਤੇ ‘ਪੰਜਾਬ ਸੰਭਾਲੋ’ ਮੁਹਿੰਮ ਨੂੰ ਘਰ-ਘਰ ਤੱਕ ਲੈ ਕੇ ਜਾਣ ਲਈ ਪਾਰਟੀ ਲੀਡਰਸ਼ਿਪ ਦੀਆਂ ਜ਼ਿੰਮੇਵਾਰੀਆਂ ਲਗਾਈਆਂ। ਇਸ ਦੌਰਾਨ ਐਡਵੋਕੇਟ ਪ੍ਰਿਤਪਾਲ ਸਿੰਘ ਨੂੰ ਬਸਪਾ ਵੱਲੋਂ ਵਿਧਾਨਸਭਾ ਹਲਕਾ ਜਲੰਧਰ ਵੈਸਟ ਦਾ ਇੰਚਾਰਜ ਲਗਾਇਆ ਗਿਆ। ਜ਼ਿਕਰਯੋਗ ਹੈ ਕਿ ਐਡਵੋਕੇਟ ਪ੍ਰਿਤਪਾਲ ਸਿੰਘ ਇੱਕ ਨਾਮਵਰ ਵਕੀਲ ਹਨ, ਜੋ ਕਿ ਜ਼ਿਲ੍ਹਾ ਜਲੰਧਰ ਬਾਰ ਐਸੋਸੀਏਸ਼ਨ ਦੇ ਸਕੱਤਰ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਜਿੱਥੇ ਉਹ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਰਹੇ ਹਨ, ਉੱਥੇ ਉਹ ਸਮਾਜਿਕ ਖੇਤਰ ਵਿੱਚ ਵੀ ਲਗਾਤਾਰ ਲੋਕ ਮੁੱਦਿਆਂ ‘ਤੇ ਕੰਮ ਕਰਦੇ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਪਿਤਾ ਬਲਬੀਰ ਸਿੰਘ ਦੀ ਵਿਰਾਸਤ ਨੂੰ ਵੀ ਅੱਗੇ ਵਧਾਇਆ ਹੈ। ਬਲਬੀਰ ਸਿੰਘ ਨੇ ਵੀ ਕਾਫੀ ਲੰਬੇ ਸਮੇਂ ਤੱਕ ਬਸਪਾ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ ਤੇ ਉਹ ਪਾਰਟੀ ਵੱਲੋਂ ਜੰਮੂ ਕਸ਼ਮੀਰ ਦੇ ਇੰਚਾਰਜ ਵੀ ਰਹੇ ਹਨ। ਇਸ ਤੋਂ ਇਲਾਵਾ ਐਡਵੋਕੇਟ ਪ੍ਰਿਤਪਾਲ ਸਿੰਘ ਦੇ ਪਿਤਾ ਬਾਮਸੇਫ ਵਿੱਚ ਵੀ ਕਾਫੀ ਸਰਗਰਮ ਭੂਮਿਕਾ ਨਿਭਾ ਚੁੱਕੇ ਹਨ। ਇਨ੍ਹਾਂ ਸਭ ਪੱਖਾਂ ਦੇ ਮੱਦੇਨਜ਼ਰ ਹੀ ਬਸਪਾ ਵਰਕਰਾਂ ਦੀ ਸਿਫਾਰਿਸ਼ ‘ਤੇ ਪਾਰਟੀ ਲੀਡਰਸ਼ਿਪ ਵੱਲੋਂ ਐਡਵੋਕੇਟ ਪ੍ਰਿਤਪਾਲ ਸਿੰਘ ਨੂੰ ਹਲਕਾ ਜਲੰਧਰ ਵੈਸਟ ਦਾ ਇੰਚਾਰਜ ਲਗਾਇਆ ਗਿਆ। ਐਡਵੋਕੇਟ ਪ੍ਰਿਤਪਾਲ ਸਿੰਘ ਨੇ ਆਪਣੀ ਨਿਯੁਕਤੀ ‘ਤੇ ਬਸਪਾ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਦੌਰਾਨ ਬਸਪਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ, ਹਰਜਿੰਦਰ ਕੌਰ ਕਰੀਮਪੁਰੀ, ਸੂਬਾ ਕੈਸ਼ੀਅਰ ਪਰਮਜੀਤ ਮੱਲ, ਕੌਂਸਲਰ ਦਵਿੰਦਰ ਗੋਗਾ, ਵਿਜੇ ਯਾਦਵ, ਅਸ਼ੋਕ ਗੋਖਾ, ਸ਼੍ਰੀ ਭੱਟੀ, ਹਰਮੇਸ਼ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਮੌਜ਼ੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਇੱਕ 9 ਸਾਲਾ ਵਿਦਿਆਰਥਣ ਰੇਲਿੰਗ ‘ਤੇ ਚੜ੍ਹ ਗਈ, ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਚੌਥੀ ਮੰਜ਼ਿਲ ਤੋਂ ਡਿੱਗ ਪਈ, ਜਿਸ ਕਾਰਨ ਉਸਦੀ ਦਰਦਨਾਕ ਮੌਤ ਹੋ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ।
Next article*ਠੇਕੇਦਾਰ ਸੁਰਜੀਤ ਭਾਟੀਆ ਗੋਲੂਮਾਜਰਾ ਮਿਲਾਪੜੇ ਸੁਭਾਅ ਅਤੇ ਲੋੜਵੰਦਾਂ ਦੇ ਮਸੀਹਾ ਸਨ। ਸਮਾਜ ਸੇਵੀ ਠੇਕੇਦਾਰ ਸੁਰਜੀਤ ਭਾਟੀਆ ਦੀ ਘਾਟ ਇਲਾਕੇ ਨੂੰ ਹਮੇਸ਼ਾ ਹੀ ਰੜਕਦੀ ਰਹੇਗੀ*