HOME ​ਬਸਪਾ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਲਈ ਸੰਗਠਨ ਨੂੰ ਬੂਥ ਪੱਧਰ ਤੱਕ...

​ਬਸਪਾ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਲਈ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰੇਗੀ : ਰਾਮ ਜੀ ਗੌਤਮ, ਵਿਪੁਲ ਕੁਮਾਰ, ਡਾ. ਕਰੀਮਪੁਰੀ

4

​ ਜਲੰਧਰ ਵਿਖੇ ਹੋਈ ਬਸਪਾ ਦੀ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ,  ‘ਪੰਜਾਬ ਸੰਭਾਲੋ ਮੁਹਿੰਮ’ ਦੇ ਏਜੰਡੇ ਤਹਿਤ ਲੀਡਰਸ਼ਿਪ ਦੀਆਂ ਲਗਾਈਆਂ ਡਿਊਟੀਆਂ

ਜਲੰਧਰ  (ਸਮਾਜ ਵੀਕਲੀ)   ਬਹੁਜਨ ਸਮਾਜ ਪਾਰਟੀ ਵੱਲੋਂ ਸੰਗਠਨ ਦੀ ਮਜ਼ਬੂਤੀ ਤੇ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਜਲੰਧਰ ਵਿਖੇ ਇੱਕ ਅਹਿਮ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਕੀਤੀ ਗਈ। ਇਸ ਵਿੱਚ ਬੂਥ ਪੱਧਰ ਤੱਕ ਸੰਗਠਨ ਦਾ ਪੁਨਰਗਠਨ ਕਰਨ ਤੇ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਫੈਸਲੇ ਲੈਂਦਿਆਂ ਸਮੁੱਚੀ ਲੀਡਰਸ਼ਿਪ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ। ​ਇਸ ਉੱਚ ਪੱਧਰੀ ਬੈਠਕ ਵਿੱਚ ਕੇਂਦਰੀ ਮੁੱਖ ਇੰਚਾਰਜ ਰਾਮ ਜੀ ਗੌਤਮ ਮੁੱਖ ਮਹਿਮਾਨ ਤੇ ਕੇਂਦਰੀ ਸਟੇਟ ਇੰਚਾਰਜ ਵਿਪੁਲ ਕੁਮਾਰ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਏ। ਬੈਠਕ ਦੀ ਪ੍ਰਧਾਨਗੀ ਬਸਪਾ ਪੰਜਾਬ ਦੇ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਰਾਮ ਜੀ ਗੌਤਮ, ਵਿਪੁਲ ਕੁਮਾਰ ਅਤੇ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸਾਂਝੇ ਤੌਰ ‘ਤੇ ਆਖਿਆ ਕਿ ਬਹੁਜਨ ਸਮਾਜ ਪਾਰਟੀ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਵਿੱਚ ਪੰਜਾਬ ਅੰਦਰ ਆਪਣੀ ਮਜ਼ਬੂਤ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੌਜ਼ੂਦਾ ਸਮੇਂ ਵਿੱਚ ਪੰਜਾਬ ਗੰਭੀਰ ਚੁਣੌਤੀਆਂ ਦੇ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਇਨ੍ਹਾਂ ਮੁਸ਼ਕਿਲਾਂ ਵਿੱਚੋਂ ਸੂਬੇ ਨੂੰ ਸਿਰਫ਼ ਬਸਪਾ ਹੀ ਕੱਢ ਸਕਦੀ ਹੈ। ​ਆਗੂਆਂ ਨੇ ਐਲਾਨ ਕੀਤਾ ਕਿ ਇਸ ਮਕਸਦ ਦੀ ਪ੍ਰਾਪਤੀ ਲਈ ਪਾਰਟੀ ਦੇ ‘ਪੰਜਾਬ ਸੰਭਾਲੋ ਮੁਹਿੰਮ’ ਦੇ ਏਜੰਡੇ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ​ਸਮੀਕਸ਼ਾ ਬੈਠਕ ਦੌਰਾਨ ਸੰਗਠਨ ਦੇ ਕੰਮਾਂ ਦਾ ਲੇਖਾ-ਜੋਖਾ ਕਰਦਿਆਂ ਹਾਜ਼ਰ ਸੀਨੀਅਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਟੇਟ ਜਨਰਲ ਸੈਕਟਰੀ ਤੇ ਜ਼ੋਨ ਇੰਚਾਰਜ ਬਲਵਿੰਦਰ ਕੁਮਾਰ ਐਡਵੋਕੇਟ (ਇੰਚਾਰਜ ਵਿਧਾਨਸਭਾ ਹਲਕਾ ਆਦਮਪੁਰ), ਜ਼ੋਨ ਇੰਚਾਰਜ ਤੀਰਥ ਰਾਜਪੁਰਾ ਮਹਿਰਾ, ਸਟੇਟ ਆਫ਼ਿਸ ਸੈਕਟਰੀ ਇੰਜ. ਜਸਵੰਤ ਰਾਏ, ਸਟੇਟ ਕੈਸ਼ੀਅਰ ਪਰਮਜੀਤ ਮੱਲ, ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਦੀਸ਼ ਸ਼ੇਰਪੁਰੀ ਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਲਵਿੰਦਰ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ​ਬੈਠਕ ਦੇ ਅਖੀਰ ਵਿੱਚ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੇ ਪ੍ਰਣ ਲਿਆ ਕਿ ਉਹ ‘ਪੰਜਾਬ ਸੰਭਾਲੋ ਮੁਹਿੰਮ’ ਨੂੰ ਸਫ਼ਲ ਬਣਾਉਣ ਤੇ ਬੂਥ ਪੱਧਰ ਤੱਕ ਪਾਰਟੀ ਦਾ ਪਰਚਮ ਬੁਲੰਦ ਕਰਨ ਲਈ ਦਿਨ-ਰਾਤ ਇੱਕ ਕਰ ਦੇਣਗੇ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸਲਾਨਾ ਜੋੜ ਮੇਲਾ ਦਰਬਾਰ ਬਾਬਾ ਪੰਜ ਪੀਰ ਜੀ ਪਿੰਡ ਬੁਲੰਦਾ, ਜਲੰਧਰ
Next articleਜੀ.ਐਸ. ਹੌਂਡਾ ਮੋਰਿੰਡਾ ਦੇ ਸ਼ੋਰੂਮ ਵਿੱਚ ਚੋਰੀ, ਚੋਰ ਦੀ ਫੋਟੋ ਸੀ.ਸੀ.ਟੀ.ਵੀ. ‘ਚ ਕੈਦ