ਸ਼ਾਮਚੁਰਾਸੀ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਬਸਪਾ ਪੰਜਾਬ ਦੇ ਦਿਸ਼ਾ ਨਿਰਦੇਸ਼ ਦੇ ਤਹਿਤ ਅੱਜ 26 ਜਨਵਰੀ ਸੰਵਿਧਾਨ ਦਿਵਸ ਹਲਕਾ ਸ਼ਾਮਚੁਰਾਸੀ ਵਿੱਚ ਪੈਂਦੇ ਪਿੰਡ ਚੱਕਗੁੱਜਰਾਂ ਵਿਖੇ ਹਲਕਾ ਸਕੱਤਰ ਸੁਖਦੇਵ ਸਿੰਘ ਚੱਕਗੁੱਜਰਾਂ ਦੀ ਅਗਵਾਈ ਹੇਠ ਮਨਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸੁਖਦੇਵ ਸਿੰਘ ਬਿੱਟਾ ਜੀ ਸੀਨੀਅਰ ਬਸਪਾ ਲੀਡਰ, ਦਲਜੀਤ ਰਾਏ ਜੀ ਜ਼ਿਲ੍ਹਾ ਪ੍ਰਧਾਨ, ਵਿਜੈ ਖਾਨਪੁਰੀ ਜ਼ਿਲ੍ਹਾ ਇੰਚਾਰਜ ਸ਼ੋਸ਼ਲ ਮੀਡੀਆ ਅਤੇ ਅਮਨ ਬੁੱਲੋਵਾਲ ਹਾਜ਼ਰ ਹੋਏ। ਇਸ ਮੌਕੇ ਲੀਡਰਸ਼ਿਪ ਵੱਲੋਂ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਸੰਘਰਸ਼ ਤੇ ਅਤੇ ਮੌਕੇ ਦੀਆਂ ਸਰਕਾਰਾਂ ਵੱਲੋਂ ਲੋਕਾਂ ਨਾਲ ਕੀਤੇ ਝੂਠੇ ਵਾਅਦੇ, ਲੋਕਾਂ ਦੀ ਕੀਤੀ ਜਾ ਰਹੀ ਲੁੱਟ ਖਸੁੱਟ ਤੋਂ ਲੋਕਾਂ ਨੂੰ ਜਾਣੂ ਕਰਵਾਇਆ। ਸਮਾਗਮ ਦੀ ਸਮਾਪਤੀ ਤੋਂ ਬਾਅਦ ਚਾਹ ਦਾ ਲੰਗਰ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj