ਕੈਪਟਨ ਹਰਮਿੰਦਰ ਸਿੰਘ ਦੇ ਹੱਕ ਵਿੱਚ ਬਸਪਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਵੱਲੋਂ ਚੋਣ ਪ੍ਰਚਾਰ ਦਾ ਆਗਾਜ਼

ਕੈਪਸ਼ਨ- ਰੇਲ ਕੋਚ ਫੈਕਟਰੀ ਵਿੱਚ ਕੈਪਟਨ ਹਰਮਿੰਦਰ ਸਿੰਘ ਦੇ ਚੋਣ ਦਫਤਰ ਦਾ ਉਦਘਾਟਨ ਕਰਦੇ ਹੋਏ ਬਸਪਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ

ਰੇਲ ਕੋਚ ਫੈਕਟਰੀ ਵਿੱਚ ਕੈਪਟਨ ਹਰਮਿੰਦਰ ਸਿੰਘ ਦੇ ਚੋਣ ਦਫਤਰ ਕੀਤਾ ਉਦਘਾਟਨ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਬਸਪਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਵੱਲੋਂ ਅੱਜ ਹਲਕਾ ਸੁਲਤਾਨਪੁਰ ਲੋਧੀ ਦਾ ਦੌਰਾ ਕਰ ਜਿੱਥੇ ਅਕਾਲੀ ਬਸਪਾ ਦੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਦੇ ਪੱਖ ਵਿੱਚ ਚੋਣ ਪ੍ਰਚਾਰ ਦਾ ਆਗਾਜ਼ ਕਰਕੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਵਰਕਰਾਂ ਨੂੰ ਵਿਧਾਨ ਸਭਾ ਚੋਣਾਂ 2022 ਲਈ ਲਾਮਬੰਦ ਕੀਤਾ ਗਿਆ । ਉਥੇ ਹੀ ਇਸ ਦੌਰਾਨ ਉਨ੍ਹਾਂ ਨੇ ਹਲਕਾ ਸੁਲਤਾਨਪੁਰ ਲੋਧੀ ਵਿਚ ਅਕਾਲੀ ਤੇ ਬਸਪਾ ਦੇ ਸਮੂਹ ਵਰਕਰਾਂ ਨੂੰ ਸੰਬੋਧਨ ਕੀਤਾ ਤੇ ਉਸ ਤੋਂ ਬਾਅਦ ਰੇਲ ਕੋਚ ਫੈਕਟਰੀ ਵਿਖੇ ਕੈਪਟਨ ਹਰਮਿੰਦਰ ਸਿੰਘ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਇਕ ਵੱਡੇ ਚੋਣ ਜਲਸੇ ਨੂੰ ਸੰਬੋਧਨ ਕੀਤਾ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਪੂਰਥਲਾ ਵਿੱਚ ਚਾਰ ਸੀਟਾਂ ਵਿਚੋਂ ਦੋ ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਦੋ ਸੀਟਾਂ ਤੇ ਬਸਪਾ ਤੇ ਫਗਵਾੜਾ ਤੋਂ ਉਹ ਚੋਣ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚਾਰ ਸੀਟਾਂ ਤੇ ਅਕਾਲੀ ਬਸਪਾ ਹੂੰਝਾ ਫੇਰ ਜਿੱਤ ਹਾਸਿਲ ਕਰੇਗੀ ਤੇ ਵਿਰੋਧੀਆਂ ਨੂੰ ਹਾਰ ਦਾ ਮੂੰਹ ਦੇਖਣਾ ਪਵੇਗਾ। ਉਨ੍ਹਾਂ ਨੇ ਅਕਾਲੀ – ਬਸਪਾ ਦੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੂੰ ਇੱਕ ਮਜ਼ਬੂਤ ਉਮੀਦਵਾਰ ਦੱਸਦੇ ਹੋਏ , ਉਨ੍ਹਾਂ ਦੀ ਸੋਚ ਤੇ ਉਨ੍ਹਾਂ ਦੀ ਨੀਤੀ ਦੀ ਭਰਪੂਰ ਸ਼ਲਾਘਾ ਕੀਤੀ। ਇਸ ਦੌਰਾਨ ਕੈਪਟਨ ਹਰਮਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕਰਦੇ ਹੋਏ ਹਲਕਾ ਸੁਲਤਾਨਪੁਰ ਲੋਧੀ ਨੂੰ ਅਕਾਲੀ ਬਸਪਾ ਸਰਕਾਰ ਬਣਨ ਤੇ ਜਿੱਥੇ ਨਮੂਨੇ ਦਾ ਹਲਕਾ ਬਣਾਉਣ ਦਾ ਐਲਾਨ ਕੀਤਾ। ਉਥੇ ਹੀ ਜਸਬੀਰ ਸਿੰਘ ਗੜ੍ਹੀ ਦਾ ਹਲਕਾ ਸੁਲਤਾਨਪੁਰ ਲੋਧੀ ਪਹੁੰਚਣ ਤੇ ਭਰਪੂਰ ਸਵਾਗਤ ਕੀਤਾ।

ਇਸ ਮੌਕੇ ਕੈਪਟਨ ਹਰਮਿੰਦਰ ਸਿੰਘ ਅਤੇ ਸੁਲਤਾਨਪੁਰ ਲੋਧੀ ਹਲਕੇ ਦੇ ਸਮੂਹ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੂੰ ਸਿਰੋਪਾ ਅਤੇ ਕਿਰਪਾਨ ਭੇਟ ਕਰਕੇ ਸਨਮਾਨਿਤ ਕੀਤਾ ।ਇਸ ਮੌਕੇ ਐਸਜੀਪੀਸੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ,ਖਡੂਰ ਸਾਹਿਬ ਹਲਕਾ ਤੋਂ ਬਹੁਜਨ ਸਮਾਜ ਪਾਰਟੀ ਦੇ ਇੰਚਾਰਜ ਤਰਸੇਮ ਸਿੰਘ ਡੌਲਾ , ਸਾਬਕਾ ਚੇਅਰਮੈਨ ਗੁਰਜੰਟ ਸਿੰਘ ਸੰਧੂ ,ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤਪੁਰ ,ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ,ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ , ਸੁਪਰਵਾਈਜ਼ਰ ਜਰਨੈਲ ਸਿੰਘ ਬੁਲ੍ਹੇ,ਜ਼ਿਲ੍ਹਾ ਐਸਸੀ ਸੈੱਲ ਦੇ ਪ੍ਰਧਾਨ ਕੁਲਦੀਪ ਸਿੰਘ ਬੁਲ੍ਹੇ ,ਜੱਥੇਦਾਰ ਅਮਰਜੀਤ ਸਿੰਘ ਖਿੰਡਾ ,ਜੱਥੇਦਾਰ ਸ਼ਮਸ਼ੇਰ ਸਿੰਘ ਭਰੋਆਣਾ, ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਦਾਤਾਰਪੁਰੀ, ਤਰਸੇਮ ਥਾਪਰ ,ਜਥੇਦਾਰ ਸ਼ਮਿੰਦਰ ਸਿੰਘ ,ਐਸ ਓ ਆਈ ਦੇ ਪ੍ਰਧਾਨ ਕਰਨਜੀਤ ਸਿੰਘ ਆਹਲੀ ,ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਦਰਬਾਰਾ ਸਿੰਘ ਵਿਰਦੀ ,ਜਥੇਦਾਰ ਸਤਨਾਮ ਸਿੰਘ ਰਾਮੇ, ਜਥੇਦਾਰ ਸੋਨੂੰ ਤਾਰਪੁਰ ,ਜਥੇਦਾਰ ਮਾਸਟਰ ਬੂਟਾ ਸਿੰਘ, ਜਥੇਦਾਰ ਰਣਜੀਤ ਸਿੰਘ ਆਹਲੀ,ਨਿਰਮਲ ਸਿੰਘ ਮੱਲ ,ਹਰਪ੍ਰੀਤ ਸਿੰਘ ਬਬਲਾ, ਯੋਗਰਾਜ ਸਿੰਘ ਮੋਮੀ ,ਕੌਂਸਲਰ ਰਾਜਿੰਦਰ ਸਿੰਘ ਕੌਂਸਲਰ ਸੁਨੀਤਾ ਰਾਣੀ ਧੀਰ , ਚੈਂਚਲ ਸਿੰਘ ,ਸਰਵਣ ਸਰਵਣ ਸਿੰਘ ਚੱਕਾਂ ,ਪ੍ਰੈੱਸ ਸਕੱਤਰ ਜਤਿੰਦਰ ਸੇਠੀ ,ਸਾਬਕਾ ਕੌਂਸਲਰ ਪ੍ਰਵੀਨ ਚੌਹਾਨ ,ਸਾਬਕਾ ਕੌਂਸਲਰ ਵਿੱਕੀ ਚੌਹਾਨ, ਦਿਲਬਾਗ ਸਿੰਘ ਗਿੱਲ ,ਸਤਨਾਮ ਸਿੰਘ ਗਿੱਲ,ਜਿਲ੍ਹਾ ਰਾਕੇਸ਼ ਕੁਮਾਰ ਦਤਾਰਪੁਰ,ਤਰਸ਼ੇਮ ਥਾਪਰ, ਜਥੇਦਾਰ ਜਸਬੀਰ ਸਿੰਘ ,ਬਲਵਿੰਦਰ ਸਿੰਘ ਤੂੜ ,ਡਾ ਲਖਵਿੰਦਰ ਸਿੰਘ ਦੇਸਲ ,ਸੋਨੂੰ ਪੰਡੋਰੀ, ਭੁਪਿੰਦਰ ਸਿੰਘ ਖਿੰਡਾ ,ਤੇਜਿੰਦਰ ਸਿੰਘ ਜੋਸ਼ਨ,ਅਮਨਦੀਪ ਸਿੰਘ , ਲਖਵਿੰਦਰ ਸਿੰਘ ਬੋਹੜਵਾਲਾ, ਕੀਰਤਪਾਲ ਸਿੰਘ, ਹਰਜਿੰਦਰ ਸਿੰਘ ਸੋਨੀ, ਜਥੇਦਾਰ ਹਰੀ ਸਿੰਘ, ਡਾ ਜਗੀਰ ਸਿੰਘ , ਬਲਦੇਵ ਸਿੰਘ ਨੂਰਪੁਰ’ਸੁਖਪਾਲਵੀਰ ਸਿੰਘ ਝੰਡੂਵਾਲ , ਰਾਜਵੰਤ ਸਿੰਘ ,ਰਾਹੁਲ ਨਾਹਰ ,ਜਸਬੀਰ ਸਿੰਘ ,ਅੰਤਰਰਾਸ਼ਟਰੀ ਕਬੱਡੀ ਖਿਡਾਰੀ ਯਾਦਵਿੰਦਰ ਸਿੰਘ ਯਾਦਾ ਸੁਰਖਪੁਰ ,ਪੀ ਏ ਬਲਜੀਤ ਸਿੰਘ ,ਪੀ ਏ ਵਰੁਣ ਚੱਢਾ ,ਸਤਪਾਲ ਨਾਹਰ, ਮਨਦੀਪ ਸਿੰਘ ਰਿੱਕੀ ਲਹੌਰੀ , ਕਮਲਜੀਤ ਸਿੰਘ ,ਬਲਵਿੰਦਰ ਸਿੰਘ ,ਹਰਮਿੰਦਰ ਸਿੰਘ, ਗੁਰਜੰਟ ਸਿੰਘ, ਕਬੀਰ ਸਿੰਘ,ਮਾਸਟਰ ਸਾਗਰ ਸਿੰਘ ਆਦਿ ਮੌਜੂਦ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleआर सी एफ वर्कशॉप में लेबर एंट्री अब क्यू आर कोड़ के साथ
Next articleਜਲੰਧਰ ਦਾ ਪੰਜਾਬ ਪ੍ਰੈੱਸ ਕਲੱਬ ਰਸਮੀ ਤੌਰ ‘ਤੇ ਦੋਫਾੜ, ਸੁਨੀਲ ਰੁਦਰਾ ਬਣੇ ਦੂਜੇ ਧੜੇ ਦੇ ਪ੍ਰਧਾਨ