ਹੁਸ਼ਿਆਰਪੁਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) 15 ਮਾਰਚ ਨੂੰ ਸਾਹਿਬ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਤੇ ਬਸਪਾ ਪੰਜਾਬ ਵਲੋਂ ਕੀਤੀ ਜਾ ਰਹੀ ਫਗਵਾੜਾ ਰੈਲੀ ਦੇ ਸੰਬੰਧ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਤਿੰਨ ਵਿਧਾਨ ਸਭਾਵਾਂ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਵਿੱਚ ਮੇਰੇ ਨਾਲ ਜਨਰਲ ਸਕੱਤਰ ਪੰਜਾਬ ਚੌਧਰੀ ਗੁਰਨਾਮ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸ੍ਰੀ ਦਲਜੀਤ ਸਿੰਘ ਵੀ ਮੌਜੂਦ ਰਹੇ। ਪਹਿਲੀ ਮੀਟਿੰਗ ਹੁਸ਼ਿਆਰਪੁਰ ਦੂਜੀ ਸ਼ਾਮਚੁਰਾਸੀ ਅਤੇ ਤੀਜ਼ੀ ਮੀਟਿੰਗ ਉੜਮੁੜ ਟਾਂਡਾ ਵਿਖੇ ਕੀਤੀ ਗਈ। ਇਸ ਰੈਲੀ ਨੂੰ ਕਾਮਯਾਬ ਕਰਨ ਲਈ ਬਸਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj