HOME ਬਸਪਾ ਵੱਲੋਂ ਬਲੇਦਵ ਸਿੰਘ ਨੂੰ ਆਦਮਪੁਰ ਦਾ ਇੰਚਾਰਜ਼ ਲਗਾਇਆ ਗਿਆ

ਬਸਪਾ ਵੱਲੋਂ ਬਲੇਦਵ ਸਿੰਘ ਨੂੰ ਆਦਮਪੁਰ ਦਾ ਇੰਚਾਰਜ਼ ਲਗਾਇਆ ਗਿਆ

3

 ਜਲੰਧਰ   (ਸਮਾਜ ਵੀਕਲੀ)   ( ਚਰਨਜੀਤ ਸੱਲ੍ਹਾਂ ) ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਸ. ਬਲਦੇਵ ਸਿੰਘ ਜੀ ਨੂੰ ਜ਼ਿਲ੍ਹਾ ਜਲੰਧਰ ਦਾ ਕੋਆਰਡੀਨੇਟਰ ਲਗਾ ਕੇ ਉਨ੍ਹਾਂ ਨੂੰ ਹਲਕਾ ਆਦਮਪੁਰ ਦਾ ਇੰਚਾਰਜ ਲਗਾਇਆ ਗਿਆ ਹੈ। ਸੂਬਾ ਦਫਤਰ ਸਕੱਤਰ ਇੰਜ. ਜਸਵੰਤ ਰਾਏ ਪਹਿਲਾਂ ਹੀ ਸੂਬਾ ਅਹੁਦੇਦਾਰ ਦੇ ਤੌਰ ‘ਤੇ ਹਲਕਾ ਦੇਖ ਰਹੇ ਹਨ ਤੇ ਉਨ੍ਹਾਂ ਨਾਲ ਹੁਣ ਬਲਦੇਵ ਸਿੰਘ ਸਲਾਲਾ ਨੂੰ ਵੀ ਹਲਕਾ ਆਦਮਪੁਰ ਦਾ ਇੰਚਾਰਜ ਲਗਾਇਆ ਗਿਆ ਹੈ। ਬਸਪਾ ਦੇ ਸੂਬਾ ਜਨਰਲ ਸਕੱਤਰ ਤੇ ਜਲੰਧਰ ਜ਼ੋਨ ਇੰਚਾਰਜ ਐਡਵੋਕੇਟ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਸ.ਬਲਦੇਵ ਸਿੰਘ ਜੀ ਹਲਕਾ ਆਦਮਪੁਰ ਦੇ ਪਿੰਡ ਖੋਜਕੀਪੁਰ,ਸਲਾਲਾ ਨਾਲ ਸਬੰਧਤ ਹਨ। ਉਹ ਬਸਪਾ ਦੀ 1984 ਤੋਂ ਸਥਾਪਨਾ ਦੇ ਸਮੇਂ ਤੋਂ ਹੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਬਾਅਦ ਵਿੱਚ ਮੁਲਾਜ਼ਮ ਭਰਤੀ ਹੋਣ ‘ਤੇ ਵੀ ਉਹ ਪਾਰਟੀ ਦੇ ਮੁਲਾਜ਼ਮ ਵਿੰਗ ਬਾਮਸੇਫ ਨਾਲ ਕੰਮ ਕਰਦੇ ਆ ਰਹੇ ਹਨ। ਹੁਣ ਸਰਕਾਰੀ ਨੌਕਰੀ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਉਹ ਬਸਪਾ ਲਈ ਫਿਰ ਸਰਗਰਮ ਹੋ ਗਏ ਹਨ। ਪਾਰਟੀ ਪ੍ਰਤੀ ਲੰਮੇ ਸਮੇਂ ਤੋਂ ਨਿਭਾਈਆਂ ਸੇਵਾਵਾਂ, ਨਿਸ਼ਠਾ ਤੇ ਲੋਕ ਸੇਵਾ ਪ੍ਰਤੀ ਉਨ੍ਹਾਂ ਦੇ ਸਮਰਪਣ ਦੇ ਮੱਦੇਨਜ਼ਰ ਹੀ ਬਸਪਾ ਹਾਈਕਮਾਂਡ ਨੇ ਉਨ੍ਹਾਂ ਨੂੰ ਹਲਕਾ ਆਦਮਪੁਰ ਦੀ ਇਹ ਜ਼ਿੰਮੇਵਾਰੀ ਦਿੱਤੀ ਹੈ l ਇਸ ਮੌਕੇ ‘ਤੇ ਸ.ਬਲਦੇਵ ਸਿੰਘ ਜੀ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇਣ ਦੇ ਲਈ ਬਸਪਾ ਮੁਖੀ ਭੈਣ ਕੁਮਾਰੀ ਮਾਇਆਵਤੀ, ਨੈਸ਼ਨਲ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ, ਕੇਂਦਰੀ ਸੂਬਾ ਇੰਚਾਰਜ ਵਿਪੁਲ ਕੁਮਾਰ ਤੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ, ਜਲੰਧਰ ਜ਼ੋਨ ਇੰਚਾਰਜ ਐਡਵੋਕੇਟ ਬਲਵਿੰਦਰ ਕੁਮਾਰ ਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਹਲਕਾ ਆਦਮਪੁਰ ਦੀ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਤੇ ਬੇਨਤੀ ਕੀਤੀ ਇਲਾਕਾ ਨਿਵਾਸੀਆਂ ਨੂੰ ਜਿਦਾ ਪਹਿਲਾਂ ਹਰ ਚੰਗੇ ਕੰਮ ਚ ਇਲਾਕਾ ਨਿਵਾਸੀਆਂ ਨੇ ਸਾਥ ਦਿੱਤਾ, ਤੇ ਅੱਗੇ ਵੀ ਮੋਡੇ ਨਾਲ ਮੋਡਾ ਜੋੜ ਕੇ ਤੁਰਨਗੇ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮੇਲਾ ਐਡੀਲੇਡ ਦਾ ਚ ਬੱਚਿਆਂ ਨੂੰ ਧਾਰਮਿਕ ਇਤਿਹਾਸ ਤੇ ਪੰਜਾਬੀ ਮਾਂ ਬੋਲੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲਾ ।
Next articleਬਸਪਾ ਬੰਗਾ ਦੇ ਵਰਕਰਾਂ ਨੂੰ ਵੱਧ ਤੋਂ ਵੱਧ ਸਾਥੀ ਨਾਲ ਲੈਕੇ 22 ਤਰੀਕ ਨੂੰ ਨਵਾਂਸ਼ਹਿਰ ਪਹੁੰਚਣ